ਪੁਲਿਸ ਦੇ ਖੂਨ ਨਾਲ ਖੇਡਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ
ਗੁਰਦਾਸਪੁਰ 'ਚ ਪੁਲਿਸ ਦੇ ਖੂਨ ਨਾਲ ਖੇਡਣ ਵਾਲਿਆਂ ਨੂੰ ਕਾਨੂੰਨ ਦੀ ਸਭ ਤੋਂ ਸਖ਼ਤ ਸਜ਼ਾ ਮਿਲੇ-ਗਰਗ
Publish Date: Tue, 24 Feb 2026 06:52 PM (IST)
Updated Date: Wed, 25 Feb 2026 04:10 AM (IST)

ਪੀ-ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਰਾਸ਼ਟਰੀ ਪ੍ਰਮੁੱਖ ਅਮਨ ਗਰਗ ਗੁਰਮੀਤ ਕੌਰ, ਪੰਜਾਬੀ ਜਾਗਰਣ, ਦੋਰਾਹਾ : ਗੁਰਦਾਸਪੁਰ ਚ ਦੋ ਬਹਾਦਰ ਪੁਲਿਸ ਕਾਂਸਟੇਬਲਾਂ ਦੀ ਨਿਰਦਈ ਅਤੇ ਕਾਇਰਾਨਾ ਹੱਤਿਆ ਦੀ ਘਟਨਾ ਬੇਹੱਦ ਦੁਖਦਾਈ, ਸ਼ਰਮਨਾਕ ਤੇ ਕੜੀ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਰਾਸ਼ਟਰੀ ਪ੍ਰਮੁੱਖ ਅਮਨ ਗਰਗ ਸੂਲਰ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਦੋ ਜਵਾਨਾਂ ਦੀ ਸ਼ਹਾਦਤ ਨਹੀਂ, ਸਗੋਂ ਕਾਨੂੰਨ ਦੇ ਰਾਜ ਅਤੇ ਰਾਜ ਦੀ ਸੰਪ੍ਰਭੁਤਾ ਨੂੰ ਸਿੱਧੀ ਚੁਣੌਤੀ ਦੇਣ ਦੀ ਘਿਨੌਣੀ ਸਾਜ਼ਿਸ਼ ਹੈ। ਫਰੰਟ ਇਸ ਘਿਨੌਣੇ ਅਪਰਾਧ ਦੀ ਤਿੱਖੇ ਅਤੇ ਸਖ਼ਤ ਸ਼ਬਦਾਂ ਚ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪਿਛਲੇ ਸਮੇਂ ਤੋਂ ਅਪਰਾਧਿਕ ਅਤੇ ਰਾਸ਼ਟਰ ਵਿਰੋਧੀ ਤੱਤਾਂ ਖ਼ਿਲਾਫ਼ ਦ੍ਰਿੜ ਇਰਾਦੇ ਨਾਲ ਵਿਆਪਕ ਮੁਹਿੰਮ ਚਲਾ ਰਹੇ ਹਨ। ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਕਾਨੂੰਨ ਦੀ ਸਖ਼ਤੀ ਤੋਂ ਘਬਰਾਏ ਕੁਝ ਬਚੇ-ਖੁੱਚੇ ਸ਼ਰਾਰਤੀ ਅਨਸਰ ਅਜਿਹੀਆਂ ਕਾਇਰਾਨਾ ਹਰਕਤਾਂ ਕਰਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਸਥਿਤੀ ਚ ਅਪਰਾਧ ਵਜੋਂ ਨਾ ਦੇਖਿਆ ਜਾਵੇ, ਸਗੋਂ ਇਸਨੂੰ ਰਾਜ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਅਤਿ-ਗੰਭੀਰ ਮਾਮਲਾ ਮੰਨਦਿਆਂ ਤੁਰੰਤ, ਨਿਰਪੱਖ ਤੇ ਮਿਸਾਲੀ ਕਾਰਵਾਈ ਕੀਤੀ ਜਾਵੇ। ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਫਾਸਟ ਟ੍ਰੈਕ ਅਦਾਲਤ ਵਿੱਚ ਕੇਸ ਚਲਾਇਆ ਜਾਵੇ ਤੇ ਸਖ਼ਤ ਤੋਂ ਸਖ਼ਤ ਸਜ਼ਾ ਦੁਆਈ ਜਾਵੇ, ਤਾਂ ਜੋ ਕਾਨੂੰਨ ‘ਤੇ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇ ਅਤੇ ਭਵਿੱਖ ਵਿੱਚ ਕੋਈ ਵੀ ਅਪਰਾਧੀ ਅਜਿਹੀ ਜੁਰਅਤ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ। ਗਰਗ ਨੇ ਸਪੱਸ਼ਟ ਸ਼ਬਦਾਂ ਚ ਕਿਹਾ ਕਿ ਕੁਝ ਵਿਰੋਧੀ ਰਾਜਨੀਤਿਕ ਧੜੇ ਇਸ ਸਰਕਾਰ ਦੇ ਇਨ੍ਹਾਂ ਯਤਨਾਂ ਦਾ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰਨ ਦੀ ਬਜਾਏ ਇਕਜੁੱਟ ਹੋ ਕੇ ਪੰਜਾਬ ਦੀ ਸ਼ਾਂਤੀ, ਪੰਜਾਬੀਅਤ ਅਤੇ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਦਾ ਹੈ। ਸਾਰੇ ਰਾਜਨੀਤਿਕ ਦਲਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇੱਕ ਸੁਰ ਚ ਅਪਰਾਧਿਕ ਤੱਤਾਂ ਦੇ ਖ਼ਿਲਾਫ਼ ਖੜ੍ਹਾ ਹੋਣਾ ਚਾਹੀਦਾ ਹੈ। ਉਨ੍ਹਾਂ ਅੰਤ ਚ ਕਿਹਾ ਕਿ ਪੰਜਾਬ ਚ ਕਾਨੂੰਨ ਦਾ ਰਾਜ ਕਾਇਮ ਹੈ ਅਤੇ ਕਾਇਮ ਰਹੇਗਾ।