ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਸ਼੍ਰੀਰਾਮ ਮੰਦਰ ਦੇ ਨਿਰਮਾਣ ਲਈ ਚੱਲ ਰਹੀਆਂ ਤਿਆਰੀਆਂ ਦੇ ਮੱਦੇ ਨਜ਼ਰ ਵਿਚਾਰ ਚਰਚਾ ਕਰਨ ਲਈ ਪੰਜਾਬ ਦੇ ਪ੍ਰਮੁੱਖ ਪ੍ਰਚਾਰਕ ਰਾਮ ਮੰਦਰ ਕਮੇਟੀ ਯਸ਼ ਗਿਰੀ ਵਿਸ਼ੇਸ਼ ਤੌਰ 'ਤੇ ਇਲਾਕਾ ਸ਼ਿਮਲਾਪੁਰੀ ਵਿਖੇ ਪਹੁੰਚੇ, ਜਿੱਥੇ ਸੈਣਿ ਸਮਾਜ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਸ਼ਿਮਲਾਪੁਰੀ ਦੀ ਅਗਵਾਈ 'ਚ ਯਸ਼ ਗਿਰੀ ਦਾ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਨਾਲ ਹੀ ਸ਼੍ਰੀਰਾਮ ਮੰਦਰ ਦੇ ਨਿਰਮਾਣ ਲਈ ਧਨ ਸੰਗ੍ਹਿ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਮਨਜੀਤ ਸਿੰਘ ਸ਼ਿਮਲਾਪੁਰੀ, ਗਗਨ ਧਵਨ ਪ੍ਰਧਾਨ ਭਾਈ ਘਨੱਈਆ ਜੀ ਚੈਰੀਟੇਬਲ ਸਭਾ, ਤਿਰਲੋਕ ਸਿੰਘ ਮੰਨਾ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਿਮਲਾਪੁਰੀ, ਦਵਿੰਦਰ ਸਿੰਘ ਅਰੋੜਾ ਚੇਅਰਮੈਨ ਭਾਈ ਘਨੱਈਆ ਜੀ ਚੈਰੀਟੇਬਲ ਸਭਾ ਸ਼ਿਮਲਾਪੁਰੀ, ਨਰਿੰਦਰ ਸਿੰਘ, ਵਰਿੰਦਰ ਸਿੰਘ, ਆਰਪੀ ਸਿੰਘ ਅਤੇ ਤਰਨਜੀਤ ਸਿੰਘ ਵੱਲੋਂ ਸਾਂਝੇ ਤੌਰ 'ਤੇ 21000 ਰੁਪਏ ਦੀ ਰਾਸ਼ੀ ਯਸ਼ ਗਿਰੀ ਨੂੰ ਚੈਕ ਰਾਹੀਂ ਭੇਟ ਕੀਤੀ ਗਈ। ਇਸ ਮੌਕੇ ਰਾਮ ਮੰਦਰ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਯਸ਼ ਗਿਰੀ ਨੇ ਕਿਹਾ ਕਿ ਸ਼੍ਰੀ ਰਾਮ ਮੰਦਰ ਦੇ ਨਿਰਮਾਣ ਲਈ ਹਰ ਵਰਗ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀਰਾਮ ਮੰਦਰ ਦੇ ਨਿਰਮਾਣ ਲਈ ਤਨ, ਮਨ ਤੇ ਧਨ ਲਈ ਆਪਣਾ ਯੋਗਦਾਨ ਪਾਉਣ।