- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸਿੱਧੂ ਦੀ ਅਗਵਾਈ ’ਚ ਹਜ਼ਾਰਾਂ ਸਕੂਟਰ/ਮੋਟਸਾਈਕਲ ਸਵਾਰ ਨੌਜਵਾਨਾਂ ਨੇ ਰੈਲੀ ਕੱਢੀ

-ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਕੀਤਾ ਐਲਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਹਜ਼ਾਰਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਰੈਲੀ ਕੱਢੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਮੋਟਰਸਾਈਕਲ ਰੈਲੀ ਵਿੱਚ ਵਿਧਾਇਕ ਸਿੱਧੂ ਦੇ ਨਾਲ ਕੌਂਸਲਰ ਸਹਿਬਾਨ, ਬਲਾਕ ਪ੍ਰਧਾਨ, ਯੂਥ ਪ੍ਰਧਾਨ, ਵਾਰਡ ਪ੍ਰਧਾਨ, ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਤੋਂ ਇਲਾਵਾ ਸਮਰਥੱਕਾਂ ਦਾ ਠਾਠਾਂ ਮਾਰਦਾ ਇਕੱਠ ਮੌਜੂਦ ਸੀ। ਸਥਾਨਕ ਦਾਣਾ ਮੰਡੀ, ਅਰੋੜਾ ਪੈਲੇਸ ਤੋਂ ਸਕੂਟਰ ਤੇ ਮੋਟਰਸਾਈਕਲਾਂ ’ਤੇ ਸਵਾਰ ਨੌਜਵਾਨਾਂ ਦਾ ਕਾਫਿਲਾ ’ਇਨਕਲਾਬ ਜਿੰਦਾਬਾਦ’ ਦੇ ਨਾਅਰੇ ਲਾਉਂਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪੁੱਜਿਆ।
ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਮੋੜਿਆ ਕਿਤਾਬ ਦਾ ਪੰਨਾ’ ਮੁੜ ਖੋਲ੍ਹਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਬੁਲੰਦ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਨੁਸਾਰ ਮਨੁੱਖ ਹੱਥੋਂ ਮਨੁੱਖ ਅਤੇ ਕੌਮਾਂ ਹੱਥੋਂ ਕੌਮਾਂ ਦੀ ਲੁੱਟ ਖ਼ਤਮ ਹੋਣ ਤੱਕ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ। ਇਸ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਦਿਨ-ਰਾਤ ਕੰਮ ਕਰ ਰਹੀ ਹੈ।