ਚੋਰੀਸ਼ੁਦਾ ਵਾਹਨਾਂ ਸਮੇਤ 3 ਮੁਲਜ਼ਮ ਗ੍ਰਿਫਤਾਰ
ਚੋਰੀਸ਼ੁਦਾ ਵਾਹਨਾਂ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ
Publish Date: Tue, 13 Jan 2026 07:59 PM (IST)
Updated Date: Wed, 14 Jan 2026 04:13 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਮਹਾਨਗਰ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਵਾਹਨ ਚੋਰੀ ਦੇ ਦੋਸ਼ਾਂ ਤਹਿਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਮੋਟਰਸਾਈਕਲ ਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗਗਨ ਉਰਫ ਨੇਨੀ, ਬਿੱਲਾ ਤੇ ਕਾਲੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਐੱਫਆਈਆਰ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਗੁਰਦੇਵ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਕੰਗਣਵਾਲ ਕੱਟ ’ਤੇ ਮੌਜੂਦ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਤਿੰਨੋਂ ਮੁਲਜ਼ਮ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦਿ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ 2 ਐਕਟਿਵਾ ਸਕੂਟਰਾਂ ਸਮੇਤ ਪਿੰਡ ਪਵਾਂ ਦੇ ਲਾਗੇ ਬਣੇ ਇੱਕ ਭੱਠੇ ਦੇ ਖਾਲੀ ਪਲਾਟ ’ਤੇ ਮੌਜੂਦ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ’ਚ ਲਿਆ ਤੇ ਉਨ੍ਹਾਂ ਦੇ ਕਬਜ਼ੇ ’ਚੋਂ 2 ਮੋਟਰਸਾਈਕਲ ਤੇ ਇੱਕ ਐਕਟਿਵਾ ਸਕੂਟਰੀ ਬਰਾਮਦ ਕੀਤੀ। ਜਾਂਚ ਅਧਿਕਾਰੀ ਗੁਰਦੇਵ ਰਾਮ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।