ਹਥਿਆਰਾਂ ਦੀ ਨੋਕ ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮ ਗ੍ਰਿਫਤਾਰ
ਹਥਿਆਰਾਂ ਦੀ ਨੋਕ ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮ ਗ੍ਰਿਫਤਾਰ
Publish Date: Fri, 23 Jan 2026 07:42 PM (IST)
Updated Date: Fri, 23 Jan 2026 07:43 PM (IST)

ਮੁਲਜਮਾਂ ਦੇ ਚੌਥੇ ਸਾਥੀ ਦੀ ਕੀਤੀ ਜਾ ਰਹੀ ਹੈ ਤਲਾਸ਼ ਦੋ ਦਿਨ ਦੇ ਰਿਮਾਂਡ ਦੇ ਦੌਰਾਨ ਪੁਲਿਸ ਕਰ ਰਹੀ ਹੈ ਪੁੱਛਗਿੱਛ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਸ਼ਿਵ ਚੌਂਕ ਅਤੇ ਸ਼ੇਰਪੁਰ ਦੇ ਇਲਾਕੇ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਜਾਂਚ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਕੇ ਲੁੱਟਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰੀਤਮ ਕਲੋਨੀ ਗਿਆਸਪੁਰਾ ਦੇ ਵਾਸੀ ਅੰਕਿਤ ਮਿਸ਼ਰਾ, ਮੁਹੱਲਾ ਹਰਗੋਬਿੰਦ ਨਗਰ ਗਿਆਸਪੁਰਾ ਦੇ ਰਹਿਣ ਵਾਲੇ ਓਮ ਪ੍ਰਕਾਸ਼ ਅਤੇ ਫੌਜੀ ਕਲੋਨੀ ਸ਼ੇਰਪੁਰ ਦੇ ਵਾਸੀ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਦੇ ਚੌਥੇ ਸਾਥੀ ਫੋਕਲ ਪੁਆਇੰਟ ਦੇ ਰਹਿਣ ਵਾਲੇ ਸੰਜੋ ਜੈਸਵਾਲ ਦੀ ਤਲਾਸ਼ ਕਰ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਇਲਾਕੇ ਵਿੱਚ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਰਾਤ ਵੇਲੇ ਚਾਰੇ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕੀਤੀ ਅਤੇ ਢੰਡਾਰੀ ਸਾਈਡ ਤੋਂ ਟਰਾਂਸਪੋਰਟ ਨਗਰ ਵੱਲ ਜਾਂਦੇ ਸਮੇਂ ਮੋਟਰਸਾਈਕਲ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ। ਤਫਸੀਸ਼ੀ ਅਫਸਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਹਨਾਂ ਦੀ ਪੁੱਛਗਿੱਛ ਲਈ ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਕਾਬਲੇ ਗੌਰ ਹੈ ਕਿ ਕੈਂਸਰ ਹਸਪਤਾਲ ਵਾਲੇ ਪੁੱਲ ਤੇ ਲੁੱਟਦੀਆਂ ਕਈ ਵਾਰ ਦਾਤਾਂ ਹੋਈਆਂ ਹਨ। ਤੜਕੇ ਅਤੇ ਦੇਰ ਰਾਤ ਨੂੰ ਸੜਕ ਤੋਂ ਗੁਜ਼ਰ ਰਹੇ ਰਾਹਗੀਰਾਂ ਨੂੰ ਅਕਸਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁਝ ਤਾਜ਼ਾ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਥਾਣਾ ਮੋਤੀ ਨਗਰ ਦੀ ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਜਾਣਕਾਰੀਆਂ ਸਾਹਮਣੇ ਆਉਣਗੀਆਂ।