ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫਤਾਰ
ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫਤਾਰ
Publish Date: Fri, 13 Feb 2026 10:04 PM (IST)
Updated Date: Fri, 13 Feb 2026 10:06 PM (IST)

ਚੋਰੀਸ਼ੁਦਾ ਦੋ ਮੋਟਰਸਾਈਕਲ ਅਤੇ ਮੋਬਾਇਲ ਫੋਨ ਬਰਾਮਦ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਕਥਿਤ ਮੁਲਜ਼ਮਾਂ ਨੂੰ ਥਾਣਾ ਡਾਬਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਮੀਤ ਨਗਰ ਗਿਆਸਪੁਰਾ ਦੇ ਰਹਿਣ ਵਾਲੇ ਵਿਨੋਦ ਕੁਮਾਰ, ਸਰਪੰਚ ਕਲੋਨੀ ਵਾਸੀ ਗੋਲਡੀ ਅਤੇ ਗਰੀਬ ਨਗਰੀ ਜਸਪਾਲ ਬਾਂਗਰ ਦੇ ਰਹਿਣ ਵਾਲੇ ਚੰਦਨ ਕੁਮਾਰ ਦੇ ਰੂਪ ਵਿੱਚ ਹੋਈ ਹੈ।ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਦੇ ਬਿਆਨ ਉੱਪਰ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਪੜਤਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਮੁਤਾਬਕ ਸਥਾਨਕ ਜੈਨ ਦਾ ਠੇਕਾ ਡਾਬਾ ਲੁਹਾਰਾ ਰੋਡ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਵਿਨੋਦ ਕੁਮਾਰ, ਚੰਦਨ ਕੁਮਾਰ ਅਤੇ ਗੋਲਡੀ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ। ਪੁਲਿਸ ਨੇ ਇਸ ਜਾਣਕਾਰੀ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਲੁਹਾਰਾ ਪੁੱਲ ਨੇੜੇ ਸਿਮਰਨ ਪੈਲਸ ਡਾਬਾ ਕੋਲੋਂ ਉਸ ਵੇਲੇ ਗ੍ਰਿਫਤਾਰ ਕੀਤਾ ਜਦ ਮੁਲਜ਼ਮ ਬਿਨ੍ਹਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਸਨ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਅਤੇ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੁੱਛ ਪੜਤਾਲ ਮਗਰੋਂ ਮੁਲਜ਼ਮਾਂ ਵੱਲੋਂ ਅੰਜਾਮ ਦਿੱਤੀਆਂ ਚੋਰੀ ਅਤੇ ਲੁੱਟ ਦੀਆਂ ਹੋਰ ਵਾਰਦਾਤਾਂ ਸਬੰਧੀ ਅਹਿਮ ਸੁਰਾਗ ਹੱਥ ਲੱਗਣਗੇ।