ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸਾਥੀ ਦੇ ਘਰ ਬੈਠ ਕੇ ਨਸ਼ੀਲੇ ਪਦਾਰਥ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਤਿੰਨ ਮੁਲਜ਼ਮਾਂ ਨੂੰ ਥਾਣਾ ਦੁੱਗਰੀ ਦੀ ਪੁਲਿਸ ਨੇ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐਸਆਈ ਸੁਨੀਲ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਐਸਬੀਐਸ ਨਗਰ ਦੇ ਵਾਸੀ ਰਣਜੀਤ ਸਿੰਘ , ਕਰਨੈਲ ਸਿੰਘ ਨਗਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਅਤੇ ਪਿੰਡ ਕੁੱਲ ਗਹਿਣਾ ਦੇ ਵਾਸੀ ਸੁਖਦੇਵ ਸਿੰਘ ਵਜੋਂ ਹੋਈ ਹੈ । ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਅੰਦਰ ਆਉਂਦੀ ਚੌਂਕੀ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਹੋਟਲ ਕੀਜ ਦੇ ਕੋਲ ਮੌਜੂਦ ਸੀ ,ਇਸੇ ਦੌਰਾਨ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਗੁਰਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਆਪਣੇ ਸਾਥੀ ਰਣਜੀਤ ਸਿੰਘ ਦੇ ਘਰ ਐੱਸਬੀਐੱਸ ਨਗਰ ਵਿਚ ਬੈਠ ਕੇ ਨਸ਼ੀਲੇ ਪਦਾਰਥ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ।ਜਾਣਕਾਰੀ ਤੋਂ ਬਾਅਦ ਪੁਲਿਸ ਨੇ ਈ ਬਲਾਕ ਐੱਸਬੀਐੱਸ ਨਗਰ ਵਿਚ ਛਾਪਾਮਾਰੀ ਕਰ ਕੇ ਮੁਲਜ਼ਮ ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕੀਤਾ ।ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ । ਇਸ ਮਾਮਲੇ ਵਿਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Posted By: Tejinder Thind