ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਕ੍ਰਾਈਮ ਬ੍ਰਾਂਚ 1 ਦੀ ਟੀਮ ਨੇ ਇੱਕ ਅਜਿਹੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਰਾਤ ਵੇਲੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਪਰਵਾਸੀ ਮਜ਼ਦੂਰਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ 'ਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ 8 ਮੋਬਾਈਲ ਫੋਨ, ਦੋ ਸੋਨੇ ਦੀਆਂ ਵਾਲੀਆਂ, 1 ਦਾਤਰ ਅਤੇ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ ।

ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਜਾ ਕੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਸੂਚਨਾ ਤੋਂ ਬਾਅਦ ਪੁਲਿਸ ਨੇ ਪਿੰਡ ਕਾਸਾਬਾਦ ਮਾਇਆ ਨਗਰ ਵਿਚ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਤਫ਼ਤੀਸ਼ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਅੱਠ ਮੋਬਾਈਲ ਫੋਨ, ਦੋ ਸੋਨੇ ਦੀਆਂ ਵਾਲੀਆਂ, ਦਾਤਰ ਅਤੇ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਲੇਮ ਟਾਬਰੀ ਦੇ ਵਾਸੀ ਸਿਰਜਾ, ਸ਼ਿਵਮ ਅਤੇ ਗੁਰਦੀਪ ਸਿੰਘ ਵਜੋਂ ਹੋਈ ਹੈ । ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਥਾਣਾ ਮੋਤੀ ਨਗਰ, ਡਵੀਜ਼ਨ ਨੰਬਰ 7, ਫੋਕਲ ਪੁਆਇੰਟ, ਜਮਾਲਪੁਰ ਅਤੇ ਥਾਣਾ ਦਰੇਸੀ ਸੱਤ ਮੁਕੱਦਮੇ ਹੱਲ ਹੋਏ ਹਨ । ਤਫਤੀਸ਼ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਰਸਾ ਅਤੇ ਸ਼ਿਵਮ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਦੋ ਦੋ ਮੁਕੱਦਮੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਤਫ਼ਤੀਸ਼ ਦੇ ਦੌਰਾਨ ਕਈ ਹੋਰ ਵੀ ਖੁਲਾਸੇ ਹੋ ਸਕਦੇ ਹਨ ।

Posted By: Jagjit Singh