ਜਾਗਰਣ ਸੰਵਾਦਦਾਤਾ, ਖੰਨਾ (ਲੁਧਿਆਣਾ) : ਖੰਨਾ ਪੁਲਿਸ ਨੇ ਮੰਗਲਵਾਰ ਨੂੰ ਨਾਕਾਬੰਦੀ ਦੌਰਾਨ 20 ਲੱਖ ਰੁਪਏ ਬਿਨਾਂ ਦਸਤਾਵੇਜ਼ ਲੈ ਜਾ ਰਹੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐਸਐਸਪੀ ਰਵੀ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਸਿਟੀ ਥਾਣਾ-2 ਦੇ ਖੇਤਰ ਵਿੱਚ ਪ੍ਰਿਸਟੀਨ ਮਾਲ ਦੇ ਸਾਹਮਣੇ ਨਾਕਾਬੰਦੀ ਕੀਤੀ ਹੋਈ ਸੀ।

ਵਾਹਨਾਂ ਦੀ ਚੈਕਿੰਗ ਦੌਰਾਨ ਇਕ ਕਾਰ 'ਚੋਂ 20 ਲੱਖ ਰੁਪਏ ਬਰਾਮਦ ਹੋਏ। ਇਨ੍ਹਾਂ ਵਿਅਕਤੀਆਂ ਕੋਲ ਨਕਦੀ ਸਬੰਧੀ ਕੋਈ ਸਬੂਤ ਜਾਂ ਦਸਤਾਵੇਜ਼ ਨਹੀਂ ਸਨ। ਇਸ ਕਾਰਨ ਪੁਲਿਸ ਨੇ ਨਕਦੀ ਜ਼ਬਤ ਕਰ ਕੇ ਅਗਲੇਰੀ ਜਾਂਚ ਲਈ ਕੇਸ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਹੈ। ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਆਉਣ ਤਕ ਪੁਲਿਸ ਨੇ ਇਹ ਨਕਦੀ ਸਿਟੀ ਥਾਣਾ-2 ਦੇ ਮਾਲਖਾਨੇ ਵਿੱਚ ਰੱਖੀ ਹੋਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 4 ਜੂਨ ਨੂੰ ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਕਦੀ ਬਰਾਮਦ ਕੀਤੀ ਸੀ। ਪੁਲਿਸ ਨੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੇ ਰਹਿਣ ਵਾਲੇ ਕ੍ਰਿਸ਼ਨ ਤੇ ਪ੍ਰਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਲੱਖ ਰੁਪਏ ਬਰਾਮਦ ਕੀਤੇ ਸਨ। ਸ਼ਹਿਰ ਵਿੱਚ ਅਜਿਹੇ ਮਾਮਲੇ ਲਗਾਤਾਰ ਵੱਧ ਰਹੇ ਹਨ।

Posted By: Seema Anand