ਦਾਤ ਦੀ ਨੋਕ ’ਤੇ ਫੈਕਟਰੀ ਅਕਾਊਂਟੈਂਟ ਤੋਂ 2 ਲੱਖ ਦੀ ਲੁੱਟ, ਮੋਟਰਸਾਈਕਲ ਸਵਾਰ 3 ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰੂ ਨਾਨਕ ਨਗਰ, ਤਾਜਪੁਰ ਰੋਡ ਦੇ ਵਸਨੀਕ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹਾਦਰ ਕੇ ਰੋਡ ਸਥਿਤ ਠੁਕਰਾਲ ਫੈਬਰਿਕ ਪ੍ਰਾਈਵੇਟ ਲਿਮਟਿਡ ਵਿੱਚ ਬਤੌਰ ਅਕਾਊਂਟੈਂਟ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਘੰਟਾ ਘਰ ਸਥਿਤ ਕੇਐਮ ਸਕਿਊਰ ਫੈਕਟਰੀ ਤੋਂ 2 ਲੱਖ ਰੁਪਏ ਦੀ ਨਕਦੀ ਲੈ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਫੈਕਟਰੀ ਵੱਲ ਜਾ ਰਿਹਾ ਸੀ।
Publish Date: Fri, 16 Oct 2026 10:42 AM (IST)
Updated Date: Fri, 16 Oct 2026 10:46 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਬਹਾਦਰ ਕੇ ਰੋਡ ’ਤੇ ਫੈਕਟਰੀ ਦੇ ਅਕਾਊਂਟੈਂਟ ਕੋਲੋਂ ਦਾਤ ਦੀ ਨੋਕ ’ਤੇ 2 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਹੋਇਆ ਹੈ। ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਨਕਦੀ ਵਾਲਾ ਬੈਗ ਖੋਹ ਲਿਆ ਸੀ। ਇਸ ਮਾਮਲੇ ਵਿੱਚ ਥਾਣਾ ਜੋਧੇਵਾਲ ਬਸਤੀ ਦੀ ਪੁਲਿਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।
ਘੰਟਾ ਘਰ ਤੋਂ ਨਕਦੀ ਲੈ ਕੇ ਫੈਕਟਰੀ ਜਾ ਰਿਹਾ ਸੀ ਅਕਾਊਂਟੈਂਟ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰੂ ਨਾਨਕ ਨਗਰ, ਤਾਜਪੁਰ ਰੋਡ ਦੇ ਵਸਨੀਕ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹਾਦਰ ਕੇ ਰੋਡ ਸਥਿਤ ਠੁਕਰਾਲ ਫੈਬਰਿਕ ਪ੍ਰਾਈਵੇਟ ਲਿਮਟਿਡ ਵਿੱਚ ਬਤੌਰ ਅਕਾਊਂਟੈਂਟ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਘੰਟਾ ਘਰ ਸਥਿਤ ਕੇਐਮ ਸਕਿਊਰ ਫੈਕਟਰੀ ਤੋਂ 2 ਲੱਖ ਰੁਪਏ ਦੀ ਨਕਦੀ ਲੈ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਫੈਕਟਰੀ ਵੱਲ ਜਾ ਰਿਹਾ ਸੀ।
ਨਕਦੀ ਵਾਲਾ ਬੈਗ ਉਸ ਨੇ ਮੋਟਰਸਾਈਕਲ ਦੀ ਟੈਂਕੀ ਉੱਪਰ ਰੱਖਿਆ ਹੋਇਆ ਸੀ। ਸ਼ਿਕਾਇਤਕਰਤਾ ਅਨੁਸਾਰ, ਜਦੋਂ ਉਹ ਬਹਾਦਰ ਕੇ ਰੋਡ ’ਤੇ ਆਪਣੀ ਫੈਕਟਰੀ ਤੋਂ ਕਰੀਬ 50 ਮੀਟਰ ਪਿੱਛੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਉਸ ਦੇ ਨੇੜੇ ਆ ਗਏ। ਮੁਲਜ਼ਮਾਂ ਨੇ ਦਾਤ ਦੀ ਨੋਕ ’ਤੇ ਉਸ ਕੋਲੋਂ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।
ਬੈਗ ਵਿੱਚ 2 ਲੱਖ ਰੁਪਏ ਦੀ ਨਕਦੀ ਸੀ। ਉਧਰੋਂ ਇਸ ਮਾਮਲੇ ਵਿੱਚ ਥਾਣਾ ਜੋਧੇਵਾਲ ਬਸਤੀ ਦੀ ਪੁਲਿਸ ਨੇ ਕੁਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਮਾਮਲੇ ਦੀਆਂ ਹੋਰ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਜਲਦੀ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।