style="text-align: justify;">ਲੁਧਿਆਣਾ : ਸੈਂਟਰਲ ਜੇਲ੍ਹ ਵਿਖੇ ਨਾਈਟ ਅਫਸਰ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਕੈਦੀਆਂ ਕੋਲੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਏ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਤਰਲੋਚਨ ਸਿੰਘ ਦੇ ਬਿਆਨਾਂ 'ਤੇ ਸਤਬੀਰ ਸਿੰਘ, ਗੁਰਮੀਤ ਸਿੰਘ ਅਤੇ ਮਨਦੀਪ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਸ਼ਾਸਨ ਨੇ ਬੈਰਕਾਂ ਦੀ ਜਦ ਤਲਾਸ਼ੀ ਲਈ ਤਾਂ ਉਕਤ ਤਿੰਨਾਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਏ।