ਸਟਾਫ ਰਿਪੋਰਟਰ, ਖੰਨਾ : ਥਾਣਾ ਸਿਟੀ ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 54 ਨਸ਼ੇ ਦੀਆਂ ਸ਼ੀਸ਼ੀਆਂ ਤੇ 15 ਗ੍ਰਾਮ ਚਿੱਟੇ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਉਹ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਜੀਟੀ ਰੋਡ ਪਿ੍ਰਸਟਾਈਨ ਮਾਲ ਖੰਨਾ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ 2 ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੇ ਹੱਥਾਂ 'ਚ ਮੋਮੀ ਕਾਗ਼ਜ਼ ਦੇ ਲਿਫ਼ਾਫ਼ੇ ਫੜੇ ਹੋਏ ਸੀ। ਪੁਲਿਸ ਨੂੰ ਦੇਖ ਕੇ ਉਨ੍ਹਾਂ ਨੇ ਹੱਥਾਂ 'ਚ ਫੜੇ ਲਿਫ਼ਾਫ਼ੇ ਥੱਲੇ ਸੁੱਟ ਦਿੱਤੇ।

ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਵਿਅਕਤੀਆਂ ਦੇ ਲਿਫ਼ਾਿਫ਼ਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ 'ਚੋਂ 54 ਨਸ਼ੇ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸਮੀਰ ਭੱਟ ਵਾਸੀ ਲਹਿਰਕੀਪੁਰ ਥਾਣਾ ਪੁਲਵਾਮਾ ਤੇ ਦੂਜੇ ਵਿਅਕਤੀ ਦੀ ਪਛਾਣ ਵਾਸੀ ਰਾਸ਼ੀਦ ਵਾਸੀ ਪੁਲਵਾਮਾ ਸ੍ਰੀ ਨਗਰ ਵਜੋਂ ਹੋਈ। ਇਸ ਤਰ੍ਹਾਂ ਪੁਲਿਸ ਨੇ ਰਾਜਵੀਰ ਸਿੰਘ ਵਾਸੀ ਪਿੰਡ ਘੁਲਾਲ ਥਾਣਾ ਸਮਰਾਲਾ ਨੂੰ 15 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।