ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਸਮਾਜਸੇਵੀ ਸੰਸਥਾ ਭਾਈ ਘਨ੍ਹਈਆ ਵੈੱਲਫੇਅਰ ਸੁਸਾਇਟੀ ਰੌਣੀ ਵਲੋਂ ਆਪਣੇ ਸਮਾਜਿਕ ਕਾਰਜ ਜਾਰੀ ਰੱਖਦੇ ਹੋਏ ਸੱਤਿਆ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਰੌਣੀ ਨੂੰ ਸੰਸਥਾ ਦੇ ਵਰਕਰ ਸਵ. ਕੁਲਜੀਤ ਸਿੰਘ ਰੌਣੀ ਦੀ ਯਾਦ 'ਚ ਵਾਟਰ ਕੂਲਰ ਭੇਟ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਪੰਧੇਰ ਨੇ ਦੱਸਿਆ ਸੁਸਾਇਟੀ ਵੱਲੋਂ ਵਿੱਦਿਆ ਤੇ ਸਿਹਤ ਸਬੰਧੀ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਹੈ। ਇਸ ਲਈ ਸਕੂਲੀ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਇਹ ਵਾਟਰ ਕੂਲਰ ਲਗਵਾਇਆ ਗਿਆ ਹੈ।

ਇਸ ਵਾਟਰ ਕੂਲਰ ਦਾ ਉਦਘਾਟਨ ਵਰਸ਼ਾ ਸ਼ੁਕਲਾ ਡੀਈਓ ਨੇ ਕੀਤਾ ਤੇ ਇਸ ਕਾਰਜ ਲਈ ਸੁਸਾਇਟੀ ਦੀ ਸ਼ਲਾਘਾ ਕੀਤੀ। ਪਿੰ੍ਸੀਪਲ ਭੁਪਿੰਦਰ ਸਿੰਘ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਘਨ੍ਹਈਆ ਵੈੱਲਫੇਅਰ ਸੁਸਾਇਟੀ ਰੌਣੀ ਵੱਲੋਂ ਸਮੇਂ ਸਮੇਂ ਸਕੂਲ ਨੂੰ ਲੋੜ ਮੁਤਾਬਕ ਮਦਦ ਦਿੱਤੀ ਜਾਂਦੀ ਹੈ। ਇਸ ਮੌਕੇ ਸਰਪੰਚ ਰਣਜੀਤ ਕੌਰ ਰੌਣੀ, ਰਾਜਵੀਰ ਕੌਰ, ਮਾਸਟਰ ਕੁਲਦੀਪ ਸਿੰਘ, ਪ੍ਰਧਾਨ ਹਰਜਿੰਦਰ ਸਿੰਘ, ਨੰਬਰਦਾਰ ਪਾਲ ਸਿੰਘ, ਮਾਸਟਰ ਦਲੀਪ ਸਿੰਘ, ਅਜੀਤ ਸਿੰਘ, ਬਲਜਿੰਦਰ ਸਿੰਘ ਸੋਨੀ, ਗੁਰਮੇਲ ਸਿੰਘ ਬੀਬੀਪੁਰ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।