ਨੌਜਵਾਨ ਨੂੰ ਬੰਧਕ ਬਣਾ ਕੇ ਲੁੱਟ: ਦਾਤ ਦਿਖਾ ਕੇ ਮੋਬਾਈਲ ਤੇ ਪਰਸ ਖੋਹਣ ਵਾਲੇ ਤਿੰਨ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਰੀਨ ਇਨਕਲੇਵ, ਬਰਨਹਾੜਾ ਵਾਸੀ ਅਮਨ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਭਤੀਜੀ ਨੂੰ ਸਕੂਲ ਤੋਂ ਲੈਣ ਜਾ ਰਿਹਾ ਸੀ। ਜਦੋਂ ਉਹ ਸਰਸਵਤੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਦੇ ਸਾਹਮਣੇ ਪੁੱਜਿਆ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ।
Publish Date: Thu, 24 Sep 2026 11:22 AM (IST)
Updated Date: Thu, 24 Sep 2026 11:25 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਚਿੱਟੇ ਦਿਨ ਤਿੰਨ ਬਦਮਾਸ਼ਾਂ ਨੇ ਨੌਜਵਾਨ ਦੀ ਧੌਣ ’ਤੇ ਦਾਤ ਰੱਖ ਕੇ ਉਸ ਕੋਲੋਂ ਮੋਬਾਈਲ ਫੋਨ ਅਤੇ ਪਰਸ ਲੁੱਟ ਲਿਆ। ਇਹ ਵਾਰਦਾਤ ਥਾਣਾ ਪੀਏਯੂ ਦੇ ਇਲਾਕੇ ਅਧੀਨ ਆਉਂਦੇ ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ ਦੇ ਸਾਹਮਣੇ ਵਾਪਰੀ। ਵਾਰਦਾਤ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਰੀਨ ਇਨਕਲੇਵ, ਬਰਨਹਾੜਾ ਵਾਸੀ ਅਮਨ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਭਤੀਜੀ ਨੂੰ ਸਕੂਲ ਤੋਂ ਲੈਣ ਜਾ ਰਿਹਾ ਸੀ। ਜਦੋਂ ਉਹ ਸਰਸਵਤੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਦੇ ਸਾਹਮਣੇ ਪੁੱਜਿਆ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ।
ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਉਸ ਦੀ ਧੌਣ ’ਤੇ ਦਾਤ ਰੱਖ ਦਿੱਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਕੋਲੋਂ ਇੱਕ ਕੀਮਤੀ ਮੋਬਾਈਲ ਫੋਨ ਅਤੇ ਪਰਸ ਖੋਹ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਦਿਨ-ਦਿਹਾੜੇ ਸਕੂਲ ਨੇੜੇ ਹੋਈ ਇਸ ਵਾਰਦਾਤ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਪੀਏਯੂ ਦੀ ਪੁਲਿਸ ਨੇ ਅਮਨ ਕੁਮਾਰ ਦੇ ਬਿਆਨਾਂ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।