ਸ਼ਹੀਦਾਂ ਸਿੰਘਾਂ ਦੀ ਯਾਦ ’ਚ ਤਿੰਨ ਰੋਜ਼ਾ ਸਮਾਗਮ ਸਮਾਪਤ
ਸ਼ਹੀਦਾਂ ਸਿੰਘਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸਮਾਗਮ ਸਮਾਪਤ
Publish Date: Mon, 25 May 2026 07:38 PM (IST)
Updated Date: Tue, 26 May 2026 04:11 AM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ
ਸ਼ਹੀਦਾਂ ਸਿੰਘਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸ਼ਹੀਦਾਂ ਜੀ ਮੁਹੱਲਾ ਬੇਗੋਆਣਾ ਵਿਖੇ ਭਾਈ ਸੁਖਵਿੰਦਰ ਸਿੰਘ ਜੈਪੁਰੇ ਵਾਲਿਆਂ ਦੀ ਦੇਖਰੇਖ ਹੇਠ ਸਮਾਪਤ ਹੋ ਗਿਆ। ਤਿੰਨ ਦਿਨ ਕੀਰਤਨ ਦਰਬਾਰ ਸਜਾਏ ਗਏ। ਇਸ ਮੌਕੇ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ,ਭਾਈ ਹਰਸਿਮਰਨ ਸਿੰਘ ਹੀਰਾਂ ਵਾਲਿਆਂ ਨੇ ਕਿਹਾ ਕਿ ਸ਼ਹੀਦ ਸਿੰਘਾਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰੂ ਘਰ ਨਾਲ ਜੁੜਨਾ ਚਾਹੀਦਾ ਹੈ।
ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ, ਭਾਈ ਸਿਮਰਨਦੀਪ ਸਿੰਘ ਰਾਏਕੋਟ ਬੱਸੀਆਂ ਵਾਲਿਆਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਲੋੜ ਹੈ। ਸੰਤ ਬਾਬਾ ਭਗਤ ਸਿੰਘ ਖਾਸੀ ਢੱਕੀ ਵਾਲਿਆਂ, ਸਵਾਮੀ ਓਮਾ ਨੰਦ ਭੂਰੀ ਵਾਲਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸੰਤ ਬਾਬਾ ਹਰਵਿੰਦਰ ਸਿੰਘ ਸ਼ੰਕਰ, ਹੈਂਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਾਲੇ, ਭਾਈ ਯੂਗੇਸ ਸਿੰਘ ਆਲਮਗੀਰ, ਭਾਈ ਹਰਨੇਕ ਸਿੰਘ ਆਲਮਗੀਰ ਵਾਲਿਆਂ ਨੇ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਪੂਰ ਹੈ। ਬਾਬਾ ਦੀਪ ਸਿੰਘ ਜੀ ਸੇਵਕ ਜੱਥਾ, ਭਾਈ ਅਮਨਦੀਪ ਸਿੰਘ ਆਦਿ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਜੈਪੁਰੇ ਵਾਲਿਆਂ ਨੇ ਪਹੁੰਚੀਆਂ ਹੋਈਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ, ਕੀਰਤਨੀ ਜੱਥਿਆਂ ਅਤੇ ਧਾਰਮਿਕ ਰਾਜਨੀਤਕ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਾਬਕਾ ਉਪ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨਿਰਮਲ ਸਿੰਘ ਐਸਐਸ,ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ,ਨੰਬਰਦਾਰ ਮਨਜੀਤ ਸਿੰਘ ਚੇਅਰਮੈਨ ਸੈਣ ਸਮਾਜ ਪੰਜਾਬ, ਜਤਿੰਦਰ ਸਿੰਘ ਖਾਲਸਾ ਬੁਲਾਰਾ ਸ਼੍ਰੋਮਣੀ ਯੂਥ ਅਕਾਲੀ ਦਲ, ਕੌਂਸਲਰ ਰਾਜੇਸ ਮਿਸਰਾ, ਕੌਂਸਲਰ ਸਤਨਾਮ ਸਿੰਘ ਲੁਹਾਰਾ, ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ, ਕੌਂਸਲਰ ਸੱਤਪਾਲ ਸਿੰਘ ਲੁਹਾਰਾ, ਆਪ ਆਗੂ ਮਹਿਤਾਬ ਸਿੰਘ ਬੰਟੀ, ਸਮਾਜ ਸੇਵੀ ਟੀਐਸ ਕਾਕਾ, ਪ੍ਰਧਾਨ ਜੋਗਿੰਦਰ ਸਿੰਘ ਚਾਨੇ, ਪਲਵਿੰਦਰ ਸਿੰਘ ਗੋਲਡਨ ਡੀਜਲ ਵਾਲੇ,ਅਮਰੀਕ ਸਿੰਘ ਕਲਸੀ, ਅਵਤਾਰ ਸਿੰਘ ਚੇਤ ਨਗਰ,ਜਗਤਾਰ ਸਿੰਘ, ਸੁਖਵਿੰਦਰ ਸਿੰਘ,ਹੈਡ ਗ੍ਰੰਥੀ ਮੇਹਰ ਸਿੰਘ,ਅੰਗਰੇਜ਼ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ ਲਲਤੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।