- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ 2027 ਦੇ ਦੂਜੇ ਪੜਾਅ ਲਈ ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਸਿਖਲਾਈ ਸ਼ੁਰੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਜਨਗਣਨਾ 2027 ਦੇ ਦੂਜੇ ਪੜਾਅ ਲਈ ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਦਿਨਾਂ ਸਿਖਲਾਈ ਅੱਜ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਿਖਲਾਈ ਸਥਾਨਾਂ ’ਤੇ ਸ਼ੁਰੂ ਹੋਈ। ਸਿਖਲਾਈ ਦਾ ਉਦੇਸ਼ ਆਉਣ ਵਾਲੇ ਜਨਸੰਖਿਆ ਗਣਨਾ ਅਭਿਆਸ ਨੂੰ ਸੁਚਾਰੂ, ਸਹੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਕਾਰਜਕਰਤਾਵਾਂ ਨੂੰ ਲੋੜੀਂਦੇ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ।
ਸਿਖਲਾਈ ਦੌਰਾਨ ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਨਾਲ ਸਬੰਧਤ ਵੱਖ-ਵੱਖ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਵਿੱਚ ਘਰ-ਘਰ ਜਾ ਕੇ ਡਾਟਾ ਇਕੱਤਰ ਕਰਨ ਦੀ ਪ੍ਰਕਿਰਿਆ, ਪ੍ਰਸ਼ਨਾਵਲੀ ਦੀ ਸਹੀ ਵਰਤੋਂ, ਜਾਣਕਾਰੀ ਦੀ ਸ਼ੁੱਧਤਾ ਯਕੀਨੀ ਬਣਾਉਣ, ਮੋਬਾਈਲ/ਡਿਜੀਟਲ ਤਕਨਾਲੋਜੀ ਦੀ ਵਰਤੋਂ ਅਤੇ ਫੀਲਡ ਪੱਧਰ ’ਤੇ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਸਬੰਧੀ ਵਿਹਾਰਕ ਸਿਖਲਾਈ ਸ਼ਾਮਲ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਗਣਨਾਕਾਰ ਅਤੇ ਸੁਪਰਵਾਈਜ਼ਰ ਜਨਗਣਨਾ ਅਭਿਆਸ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਹਰ ਪਰਿਵਾਰ ਤੋਂ ਸਹੀ ਅਤੇ ਪੂਰੀ ਜਾਣਕਾਰੀ ਇਕੱਤਰ ਕੀਤੀ ਜਾਵੇ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਤਿੰਨ ਦਿਨਾਂ ਦੌਰਾਨ ਸਿਖਲਾਈ ਦੇ ਨਾਲ-ਨਾਲ ਪ੍ਰਸ਼ਨੋਤਰੀ ਅਤੇ ਵਿਹਾਰਕ ਅਭਿਆਸ ਵੀ ਕਰਵਾਏ ਜਾਣਗੇ, ਤਾਂ ਜੋ ਫੀਲਡ ਵਿੱਚ ਕੰਮ ਕਰਦੇ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ।