ਟਿੱਕਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਤੇ ਢਿੱਲੋਂ ਨਾਲ ਮੁਲਾਕਾਤ
ਟਿੱਕਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਤੇ ਢਿੱਲੋਂ ਨਾਲ ਮੁਲਾਕਾਤ
Publish Date: Sat, 29 Aug 2026 09:05 PM (IST)
Updated Date: Sat, 29 Aug 2026 09:07 PM (IST)
ਟਿੱਕਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਤੇ ਢਿੱਲੋਂ ਨਾਲ ਮੁਲਾਕਾਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਧੰਨ-ਧੰਨ ਬਾਬਾ ਨੰਦ ਸਿੰਘ ਜੀ ਮਹਾਰਾਜ ਦੀ 83ਵੀਂ ਬਰਸੀ ਮੌਕੇ ਨਾਨਕਸਰ ਕਲੇਰਾਂ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਦੋਵਾਂ ਆਗੂਆਂ ਦਾ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਵੱਲੋਂ ਗੁਲਦਸਤਾ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਨਾਨਕਸਰ ਦੀ ਪਵਿੱਤਰ ਧਰਤੀ ’ਤੇ ਆ ਕੇ ਜੋ ਆਤਮਿਕ ਸ਼ਾਂਤੀ ਅਤੇ ਮਨ ਨੂੰ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਨਾਨਕਸਰ ਸੰਪਰਦਾ ਨਾਲ ਜੁੜੇ ਹੋਏ ਹਨ। ਉਨ੍ਹਾਂ ਬਾਬਾ ਨੰਦ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਆਤਮਿਕ ਸੰਦੇਸ਼ ਨੂੰ ਯਾਦ ਕਰਦਿਆਂ ਸ਼ਰਧਾ ਭੇਟ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਤ ਮਹਾਪੁਰਖਾਂ ਨੂੰ ਸ਼ਰਧਾ ਅਰਪਿਤ ਕੀਤੀ।