ਹਰਜੋਤ ਸਿੰਘ ਅਰੋੜਾ, ਲੁਧਿਆਣਾ : ਇੱਥੇ ਕੋਰੋਨਾ ਦੇ ਵੀਰਵਾਰ ਨੂੰ 226 ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਨਾਲ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤਕ ਲੁਧਿਆਣਾ ਜ਼ਿਲ੍ਹੇ 'ਚ 1423 ਸਰਗਰਮ ਮਰੀਜ਼ ਹਨ। ਹੁਣ ਤਕ ਕੁੱਲ 68,602 ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 66,231 ਨਮੂਨਿਆਂ ਦੀ ਰਿਪੋਰਟ ਪ੍ਰਰਾਪਤ ਹੋਈ ਹੈ, 61304 ਨਮੂਨੇ ਨੈਗਟਿਵ ਹਨ ਅਤੇ 2371 ਨਮੂਨਿਆਂ ਦੀ ਰਿਪੋਰਟ ਵਿਚਾਰ ਅਧੀਨ ਹੈ।

ਹੁਣ ਲੁਧਿਆਣਾ ਨਾਲ ਸਬੰਧਤ ਮਰੀਜ਼ਾਂ ਦੀ ਗਿਣਤੀ 4385 ਹੈ, ਜਦਕਿ 542 ਮਰੀਜ਼ ਹੋਰ ਨਾਂ ਦੇ ਜ਼ਿਲਿ੍ਹਆਂ/ਸੂਬਿਆਂ ਨਾਲ ਸਬੰਧਤ ਹਨ। ਹੁਣ ਤਕ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਗਿਣਤੀ 'ਚ ਲੁਧਿਆਣਾ ਦੇ 138 ਤੇ ਹੋਰਨਾਂ ਜ਼ਿਲਿਆਂ ਦੇ 43 ਲੋਕ ਹਨ। ਹੁਣ ਤਕ ਜ਼ਿਲ੍ਹੇ ਵਿਚ 23,970 ਵਿਅਕਤੀਆਂ ਨੂੰ ਘਰ ਵਿਚ ਕੁਆਰੰਟਾਈਨ ਕੀਤਾ ਗਿਆ ਹੈ। ਵੀਰਵਾਰ ਨੂੰ ਸ਼ੱਕੀ ਮਰੀਜ਼ਾਂ ਦੇ 954 ਨਮੂਨੇ ਟੈਸਟ ਕਰਨ ਲਈ ਭੇਜੇ ਗਏ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਆਉਣ ਦੀ ਆਸ ਹੈ।