ਵਿਦਿਆਰਥੀਆਂ ਨੂੰ ਦੱਸੀ ਗਣਤੰਤਰ ਦਿਵਸ ਦੀ ਮਹੱਤਤਾ
ਵਿਦਿਆਰਥੀਆਂ ਨੂੰ ਦੱਸੀ ਗਣਤੰਤਰ ਦਿਵਸ ਦੀ ਮਹੱਤਤਾ
Publish Date: Wed, 28 Jan 2026 07:48 PM (IST)
Updated Date: Thu, 29 Jan 2026 04:11 AM (IST)
ਫੋਟੋ ਨੰਬਰ-34 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਐਵਰਸ਼ਾਈਨ ਪਬਲਿਕ ਹਾਈ ਸਕੂਲ ਨੇ ਗਣਤੰਤਰ ਦਿਵਸ ਦਾ ਜਸ਼ਨ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਜਾਗਰੂਕਤਾ ਰਾਹੀਂ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਮੁੱਖ ਦ੍ਰਿਸ਼ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਇਕ ਨੁੱਕੜ ਨਾਟਕ ਸੀ, ਜਿਸ ’ਚ ਗਣਤੰਤਰ ਦਿਵਸ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਰਚਨਾਤਮਕ ਪ੍ਰਦਰਸ਼ਨਾਂ ਅਤੇ ਪੇਸ਼ਕਾਰੀਆਂ ਰਾਹੀਂ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਮੀਨਾਕਸ਼ੀ ਆਹੂਜਾ ਨੇ ਕਿਹਾ ਕਿ ਆਪਣੇ ਰੋਜ਼ਾਨਾ ਜੀਵਨ ਵਿੱਚ ਸੰਵਿਧਾਨ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇਸ਼ ਭਗਤੀ ਦੇ ਸੰਦੇਸ਼ ਤੇ ਇਕ ਉਤਸ਼ਾਹੀ ਮਾਹੌਲ ਨਾਲ ਸਮਾਪਤ ਹੋਇਆ, ਜਿਸ ਨੇ ਸਾਰਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਅਚਲਾ, ਰਸ਼ਮੀ, ਜੋਤੀ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਪ੍ਰਿਯੰਕਾ, ਕੁਸੁਮ, ਰਜਨੀ, ਅਲਕਾ, ਮਹਿਮਾ ਅਤੇ ਹੋਰ ਅਧਿਆਪਕਾਵਾਂ ਮੌਜੂਦ ਸਨ।