ਟ੍ਰੈਫਿਕ ਮੁਨਸ਼ੀ ਹੌਲਦਾਰ ਮੁਨੀਸ਼ ਕੁਮਾਰ ਡੀਜੀਪੀ ਡਿਸਕ ਨਾਲ ਸਨਮਾਨਿਤ
ਟ੍ਰੈਫਿਕ ਮੁਨਸ਼ੀ ਹੌਲਦਾਰ ਮੁਨੀਸ਼ ਕੁਮਾਰ ਡੀਜੀਪੀ ਡਿਸਕ ਨਾਲ ਸਨਮਾਨਿਤ
Publish Date: Mon, 11 May 2026 06:42 PM (IST)
Updated Date: Tue, 12 May 2026 04:09 AM (IST)
ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਟ੍ਰੈਫਿਕ ਪੁਲਿਸ ਲੁਧਿਆਣਾ ਵਿੱਚ ਆਪਣੀਆਂ ਬਿਹਤਰੀਨ ਸੇਵਾਵਾਂ, ਇਮਾਨਦਾਰੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਟ੍ਰੈਫਿਕ ਮੁਨਸ਼ੀ ਹੌਲਦਾਰ ਮੁਨੀਸ਼ ਕੁਮਾਰ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਏਡੀਸੀਪੀ ਟ੍ਰੈਫਿਕ ਗੁਰਪ੍ਰੀਤ ਕੌਰ ਪੂਰੇਵਾਲ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।
ਸਮਾਗਮ ਦੌਰਾਨ ਏਡੀਸੀਪੀ ਟਰੈਫਿਕ ਗੁਰਪ੍ਰੀਤ ਕੌਰ ਪੂਰੇਵਾਲ ਨੇ ਹੌਲਦਾਰ ਮੁਨੀਸ਼ ਕੁਮਾਰ ਦੀ ਵਰਦੀ ‘ਤੇ ਡੀਜੀਪੀ ਡਿਸਕ ਲਗਾ ਕੇ ਉਨ੍ਹਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਉਹਨਾਂ ਕਰਮਚਾਰੀਆਂ ਨੂੰ ਹਮੇਸ਼ਾ ਪ੍ਰੋਤਸਾਹਿਤ ਕੀਤਾ ਜਾਂਦਾ ਹੈ, ਜੋ ਆਪਣੀ ਡਿਊਟੀ ਇਮਾਨਦਾਰੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹਨ। ਹੌਲਦਾਰ ਮੁਨੀਸ਼ ਕੁਮਾਰ ਨੇ ਆਪਣੀਆਂ ਵੱਖ ਵੱਖ ਤੈਨਾਤੀਆਂ ਦੌਰਾਨ ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਹੂਲਤਾਂ ਨੂੰ ਸੁਚਾਰੂ ਬਣਾਈ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਵਿਭਾਗ ਵੱਲੋਂ ਦਿੱਤਾ ਗਿਆ ਇਹ ਸਨਮਾਨ ਨਾ ਸਿਰਫ਼ ਉਨ੍ਹਾਂ ਦੀ ਮਿਹਨਤ ਦੀ ਕਦਰ ਹੈ, ਸਗੋਂ ਹੋਰ ਪੁਲਿਸ ਕਰਮਚਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਮੰਨਿਆ ਜਾ ਰਿਹਾ ਹੈ।