ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ

ਸਰਕਾਰੀ ਮਿਡਲ ਸਕੂਲ ਅਕਾਲਗੜ ਵਿਖੇ ਟ੍ਰੈਫਿਕ ਇੰਚਾਰਜ ਏਐੱਸਆਈ ਬਲਦੇਵ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਏਐੱਸਆਈ ਭੁੱਲਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨ ਦੇ ਪੂਰੇ ਕਾਗਜਾਤ ਕੋਲ ਰੱਖਣ । ਉਹਨਾਂ ਵਿਦਿਆਰਥੀਆਂ ਨੂੰ ਮੁੱਖ ਚੌਂਕਾ ਵਿੱਚ ਲੱਗੀਆਂ ਲਾਈਟਾਂ, ਸੜਕ ਪਾਰ ਕਰਦੇ ਸਮੇਂ ਸੱਜੇ ਖੱਬੇ ਦੇਖਣ ਤੋਂ ਇਲਾਵਾ ਮੋਬਾਈਲ ਫੋਨ ਅਤੇ ਨਸ਼ਾ ਕਰਕੇ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਅਧਿਆਪਕ ਗੌਰਵ ਗੁਪਤਾ, ਮਾਸਟਰ ਸਪੈਸ਼ਲ ਸਿੰਘ, ਸੋਹਣ ਸਿੰਘ ਅਤੇ ਦੇਵ ਰਾਜ ਹਾਜ਼ਰ ਸੀ।