ਦਰਦਨਾਕ ਹਾਦਸਾ: ਗੁਰਦੁਆਰਾ ਛੱਲਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ 15 ਸਾਲਾ ਨੌਜਵਾਨ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਇਤਿਹਾਸਕ ਗੁਰਦੁਆਰਾ ਛੱਲਾ ਸਾਹਿਬ ਮੋਹੀ ਵਿਖੇ ਇੱਕ ਦਰਦਨਾਕ ਹਾਦਸੇ ’ਚ ਸਰੋਵਰ ਵਿੱਚ ਡੁੱਬਣ ਕਾਰਨ ਗਿਆਰਵੀਂ ਜਮਾਤ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਪੁੱਤਰ ਸਰਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਰੁੜਕਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
Publish Date: Sun, 12 Jul 2026 09:26 AM (IST)
Updated Date: Sun, 12 Jul 2026 09:27 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੋਧਾਂ : ਇਤਿਹਾਸਕ ਗੁਰਦੁਆਰਾ ਛੱਲਾ ਸਾਹਿਬ ਮੋਹੀ ਵਿਖੇ ਇੱਕ ਦਰਦਨਾਕ ਹਾਦਸੇ ’ਚ ਸਰੋਵਰ ਵਿੱਚ ਡੁੱਬਣ ਕਾਰਨ ਗਿਆਰਵੀਂ ਜਮਾਤ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਪੁੱਤਰ ਸਰਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਰੁੜਕਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਗੁਰਦੁਆਰਾ ਸਾਹਿਬ ਦੇ ਸਰੋਵਰ ’ਚ ਇਸ਼ਨਾਨ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦਾ ਪੈਰ ਤਿਲਕ ਗਿਆ ਤੇ ਉਹ ਡੂੰਘੇ ਪਾਣੀ ’ਚ ਚਲਾ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਬਚਾਉਣ ਦੇ ਯਤਨ ਕੀਤੇ ਗਏ ਪਰ ਉਸ ਨੂੰ ਬਾਹਰ ਕੱਢਣ ਤਕ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ।