- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਨੇਵਾਲ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਸਬੂਤਾਂ ਦੀ ਮਦਦ ਨਾਲ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰੇਗੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਘਰ ਪਰਤ ਰਹੇ ਇੱਕ ਪਰਿਵਾਰ ਲਈ ਸਫ਼ਰ ਉਸ ਵੇਲੇ ਦਰਦਨਾਕ ਸਾਬਤ ਹੋਇਆ ਜਦੋਂ ਸਾਹਨੇਵਾਲ ਨੇੜੇ ਗੁਰਦੁਆਰਾ ਰੇਰੂ ਸਾਹਿਬ ਦੇ ਸਾਹਮਣੇ ਉਨ੍ਹਾਂ ਦੀ ਕਾਰ ਇੱਕ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਦੋ ਬੱਚੇ ਫੱਟੜ ਹੋ ਗਏ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਉਸ ਦਾ ਭੂਆ ਦਾ ਲੜਕਾ ਨਰਿੰਦਰ ਕੁਮਾਰ (46) ਵਾਸੀ ਆਦਰਸ਼ ਨਗਰ, ਹਰਿਦੁਆਰ (ਉੱਤਰਾਖੰਡ) ਆਪਣੀ ਪਤਨੀ ਅਤੇ ਬੇਟੀ ਦੀਆਂ ਨਾਲ ਅਲਟੋ ਕਾਰ ਵਿੱਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ।
ਸਵੇਰੇ ਕਰੀਬ 4:30 ਵਜੇ ਜਦੋਂ ਉਹ ਸਾਹਨੇਵਾਲ ਵਿਖੇ ਗੁਰਦੁਆਰਾ ਰੇਰੂ ਸਾਹਿਬ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੇ ਅੱਗੇ ਚੱਲ ਰਹੇ ਇੱਕ ਅਣਪਛਾਤੇ ਵਾਹਨ ਦੇ ਚਾਲਕ ਨੇ ਅਚਾਨਕ ਅਤੇ ਲਾਪਰਵਾਹੀ ਨਾਲ ਬ੍ਰੇਕ ਲਗਾ ਦਿੱਤੀ। ਇਸੇ ਭਿਆਨਕ ਹਾਦਸੇ ਦੇ ਦੌਰਾਨ ਨਰਿੰਦਰ ਕੁਮਾਰ ਦੀ ਅਲਟੋ ਕਾਰ ਅੱਗੇ ਵਾਲੇ ਵਾਹਨ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਸਾਰੇ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਨਰਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ ਪਰਿਵਾਰਕ ਮੈਂਬਰਾਂ ਦਾ ਇਲਾਜ ਜਾਰੀ ਹੈ।