ਦਰਦਨਾਕ ਹਾਦਸਾ : ਮੈਡੀਕਲ ਸਟੋਰ ਤੋਂ ਖਰੀਦੀ ਦਵਾਈ ਖਾਣ ਮਗਰੋਂ ਨੌਜਵਾਨ ਦੀ ਮੌਤ, ਗੁੱਸੇ 'ਚ ਆਈ ਭੀੜ ਨੇ ਕੀਤੀ ਜੰਮ ਕੇ ਭੰਨਤੋੜ ਲੁਧਿਆਣਾ 'ਚ ਵੀਰਵਾਰ ਨੂੰ ਕਾਕੋਵਾਲ ਰੋਡ ’ਤੇ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਇੱਕ ਮੈਡੀਕਲ ਸਟੋਰ ’ਤੇ ਹਮਲਾ ਕਰ ਦਿੱਤਾ। ਲੋਕਾਂ ਦਾ ਦੋਸ਼ ਸੀ ਕਿ ਨੌਜਵਾਨ ਨੇ ਮੈਡੀਕਲ ਸਟੋਰ ਤੋਂ ਦਵਾਈ ਖਰੀਦੀ ਸੀ ਅਤੇ ਉਸ ਨੂੰ ਖਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਦੌਰਾਨ ਭੀੜ ਨੇ ਸਟੋਰ 'ਚ ਜੰਮ ਕੇ ਭੰਨਤੋੜ ਕੀਤੀ ਅਤੇ ਦਵਾਈਆਂ ਦੇ ਸਟਾਕ ਨੂੰ ਨੁਕਸਾਨ ਪਹੁੰਚਾਇਆ। ਵਿਰੋਧ ਕਰਨ ’ਤੇ ਸਟੋਰ ਮਾਲਕ ਨਾਲ ਵੀ ਕੁੱਟਮਾਰ ਕੀਤੀ ਗਈ।
Publish Date: Thu, 15 Oct 2026 03:59 PM (IST)
Updated Date: Thu, 15 Oct 2026 04:00 PM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਲੁਧਿਆਣਾ 'ਚ ਵੀਰਵਾਰ ਨੂੰ ਕਾਕੋਵਾਲ ਰੋਡ ’ਤੇ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਇੱਕ ਮੈਡੀਕਲ ਸਟੋਰ ’ਤੇ ਹਮਲਾ ਕਰ ਦਿੱਤਾ। ਲੋਕਾਂ ਦਾ ਦੋਸ਼ ਸੀ ਕਿ ਨੌਜਵਾਨ ਨੇ ਮੈਡੀਕਲ ਸਟੋਰ ਤੋਂ ਦਵਾਈ ਖਰੀਦੀ ਸੀ ਅਤੇ ਉਸ ਨੂੰ ਖਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਦੌਰਾਨ ਭੀੜ ਨੇ ਸਟੋਰ 'ਚ ਜੰਮ ਕੇ ਭੰਨਤੋੜ ਕੀਤੀ ਅਤੇ ਦਵਾਈਆਂ ਦੇ ਸਟਾਕ ਨੂੰ ਨੁਕਸਾਨ ਪਹੁੰਚਾਇਆ। ਵਿਰੋਧ ਕਰਨ ’ਤੇ ਸਟੋਰ ਮਾਲਕ ਨਾਲ ਵੀ ਕੁੱਟਮਾਰ ਕੀਤੀ ਗਈ।
ਮ੍ਰਿਤਕ ਦੀ ਪਛਾਣ ਸਾਹਿਲ ਠਾਕੁਰ (27) ਵਜੋਂ ਹੋਈ ਹੈ। ਲੋਕਾਂ ਦਾ ਦੋਸ਼ ਹੈ ਕਿ ਮੈਡੀਕਲ ਸਟੋਰ ਤੋਂ ਦਵਾਈ ਲੈ ਕੇ ਜਾਣ ਮਗਰੋਂ ਸਾਹਿਲ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਗੁੱਸੇ 'ਚ ਆਏ ਲੋਕ ਮੈਡੀਕਲ ਸਟੋਰ ’ਤੇ ਪਹੁੰਚ ਗਏ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਮਾਮਲਾ ਵਧ ਗਿਆ ਅਤੇ ਭੀੜ ਨੇ ਸਟੋਰ 'ਚ ਪਏ ਸਾਮਾਨ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਦਵਾਈਆਂ ਦੇ ਸਟਾਕ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਸੰਭਾਲਦਿਆਂ ਲੋਕਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਨੇ ਘਟਨਾ ਸਥਾਨ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਹਨ।
ਇਸ ਮਾਮਲੇ 'ਚ ਇਹ ਜਾਂਚ ਕਰਨੀ ਜ਼ਰੂਰੀ ਹੈ ਕਿ ਦਵਾਈ ਅਤੇ ਨੌਜਵਾਨ ਦੀ ਮੌਤ ਵਿਚਕਾਰ ਕੋਈ ਸਬੰਧ ਸੀ ਜਾਂ ਨਹੀਂ। ਫਿਲਹਾਲ ਲੋਕਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਇਲਾਕੇ 'ਚ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।