- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ-2027 ਲਈ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਲਈ ਸਿਖਲਾਈ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੋਲਿੰਗ ਸਟਾਫ, ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਡਾਟਾਬੇਸ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਗੁਰੂ ਨਾਨਕ ਦੇਵ ਭਵਨ ਦੇ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਟੈਕਨੀਕਲ ਸਟਾਫ ਨੂੰ ਨੈਕਸ਼ਟਜੈੱਨ ਡਾਈਸ ਪੋਰਟਲ ਸਬੰਧੀ ਇਕ ਦਿਨਾ ਸਿਖਲਾਈ ਦਿੱਤੀ ਗਈ। ਸਿਖਲਾਈ ਵਧੀਕ ਡਿਪਟੀ ਕਮਿਸ਼ਨਰ, ਖੰਨਾ-ਕਮ-ਨੋਡਲ ਅਫ਼ਸਰ ਫਾਰ ਮੈਨਪਾਵਰ ਮੈਨੇਜਮੈਂਟ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਚੋਣ ਤਹਿਸੀਲਦਾਰ ਰਾਜਨ ਢੱਲ ਵੀ ਮੌਜੂਦ ਰਹੇ। ਡੀਆਈਓ ਐੱਨਆਈਸੀ ਨੀਰਜ ਗਰਗ ਨੇ ਟੈਕਨੀਕਲ ਸਟਾਫ ਨੂੰ ਪੋਰਟਲ ’ਤੇ ਡਾਟਾ ਦਰਜ ਕਰਨ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਲੁੜੀਂਦਾ ਡਾਟਾ ਪੋਰਟਲ ’ਤੇ ਦਰਜ ਕਰਨ, ਡਾਟੇ ਦੀ ਤਸਦੀਕ ਕਰਨ ਅਤੇ ਲੋੜ ਅਨੁਸਾਰ ਅਪਡੇਟ ਕਰਨ ਦੇ ਵੱਖ-ਵੱਖ ਪੜਾਵਾਂ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ। ਟੈਕਨੀਕਲ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਵਿਭਾਗਾਂ ਅਤੇ ਅਧੀਨ ਦਫ਼ਤਰਾਂ ਨਾਲ ਤਾਲਮੇਲ ਕਰਕੇ ਯੋਗ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਸਮੇਂ ਸਿਰ ਅਤੇ ਸਹੀ ਢੰਗ ਨਾਲ ਪੋਰਟਲ ’ਤੇ ਦਰਜ ਕਰਨਾ ਯਕੀਨੀ ਬਣਾਉਣ। ਅਧਿਕਾਰੀਆਂ ਨੇ ਕਿਹਾ ਕਿ ਚੋਣ ਡਿਊਟੀ ਲਈ ਪੋਲਿੰਗ ਸਟਾਫ ਦੀ ਤਾਇਨਾਤੀ ਵਾਸਤੇ ਸਹੀ ਅਤੇ ਅਪਡੇਟ ਡਾਟਾਬੇਸ ਤਿਆਰ ਕਰਨਾ ਜ਼ਰੂਰੀ ਹੈ। ਇਸ ਲਈ ਸਾਰੇ ਸਰਕਾਰੀ ਵਿਭਾਗਾਂ ਅਤੇ ਉਨ੍ਹਾਂ ਅਧੀਨ ਦਫ਼ਤਰਾਂ ਵੱਲੋਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ। ਸਿਖਲਾਈ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਟੈਕਨੀਕਲ ਸਟਾਫ ਹਾਜ਼ਰ ਸਨ।