ਡਾ. ਸਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀਆਂ ਭੇਟ
ਡਾ: ਸਿਆਮਾ ਪ੍ਰਸਾਦ ਮੁਖਰਜੀ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ
Publish Date: Tue, 23 Jun 2026 08:29 PM (IST)
Updated Date: Wed, 24 Jun 2026 04:07 AM (IST)

ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ: ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਓਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਪੂਰੇ ਜ਼ਿਲੇ੍ਹ ਅੰਦਰ ਮਨਾਇਆ ਗਿਆ। ਰਾਏਕੋਟ ਵਿਖੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਮੰਡਲ ਪ੍ਰਧਾਨ ਦੀਪਕ ਗੋਇਲ ਤੇ ਆਪਣੇ ਸਾਥੀਆਂ ਸਮੇਤ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਇੱਕਜੁੱਟਤਾ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਕਿਹਾ ਕਿ ਡਾ: ਸਿਆਮਾ ਪ੍ਰਸਾਦ ਮੁਖਰਜੀ ਦਾ ਰਾਸ਼ਟਰ-ਭਗਤੀ, ਸਵਾਭਿਮਾਨ ਅਤੇ ਅਖੰਡ ਭਾਰਤ ਦਾ ਸੰਕਲਪ ਸਾਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ। ਡਾ. ਸ਼ਰਮਾ ਨੇ ਕਿਹਾ ਕਿ ਭਾਰਤੀ ਜਨਸੰਘ ਦੇ ਸੰਸਥਾਪਕ ਸਿਆਮਾ ਪ੍ਰਸਾਦ ਮੁਖਰਜੀ ਨੇ ਇੱਕ ਦੇਸ਼ ਇੱਕ ਕਾਨੂੰਨ ਦੀ ਵਕਾਲਤ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਤੇ ਸਿਆਮਾ ਪ੍ਰਸਾਦ ਮੁਖਰਜੀ ਦੀ ਸੋਚ ਨੂੰ ਅਮਲੀਜਾਮਾ ਦੇਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਧਾਰਾ 370 ਸਮਾਪਤ ਕਰ ਕੇ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਚੋਂ ਧਾਰਾ 370 ਸਮਾਪਤ ਹੋਣ ਜੰਮੂ ਕਸ਼ਮੀਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਡਾ. ਸ਼ਰਮਾ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਡਾ: ਸਿਆਮਾ ਪ੍ਰਸਾਦ ਮੁਖਰਜੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਜ਼ਰੂਰਤਮੰਦਾਂ ਲਈ ਅਨੇਕਾਂ ਸਕੀਮਾਂ ਚਲਾਈਆਂ ਜਿਸ ਦਾ ਲੱਖਾ ਦੀ ਗਿਣਤੀ ਲਾਭਪਾਤਰੀ ਫ਼ਾਇਦਾ ਲੈ ਰਹੇ ਹਨ। ਇਸ ਮੌਕੇ ਸਰਕਲ ਰਾਏਕੋਟ ਪ੍ਰਧਾਨ ਦੀਪਕ ਗੋਇਲ, ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਲਖਵਿੰਦਰ ਸਿੰਘ ਸਪਰਾ, ਜਗਤਾਰ ਬਾਂਗੜ, ਵਿਸ਼ਾਲ ਭਾਰਦਵਾਜ, ਡਾ: ਰਾਜ ਕਮਲ, ਸੁਰੇਸ਼ ਗਰਗ ਆਦਿ ਭਾਜਪਾ ਵਰਕਰ ਹਾਜ਼ਰ ਸਨ। ਬਾਕਸ-- ਜਗਰਾਓਂ ਮੰਡੀ ਵਿਖੇ ਮਨਾਇਆ ਬਲੀਦਾਨ ਦਿਵਸ ਜਗਰਾਓਂ ਮੰਡੀ ਸਰਕਲ ਦੇ ਪ੍ਰਧਾਨ ਨਵਨੀਤ ਗੁਪਤਾ ਨੇ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਆਪਣੇ ਸਾਥੀਆਂ ਸਮੇਤ ਡਾ: ਸਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਉਂਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸਰਕਲ ਜਨਰਲ ਸਕੱਤਰ ਗੌਰਵ ਗੁਪਤਾ, ਸੌਰਵ ਗਰਗ, ਲਲਿਤ ਮੋਹਨ ਜੈਨ, ਰਜਨੀਸ਼ ਸ਼ਰਮਾ, ਰਾਜਪਾਲ ਜੈਨ, ਸੰਦੀਪ ਕੁਮਾਰ, ਡਾ. ਨਿਰਮਲ ਭੁੱਲਰ, ਹੈਪੀ ਕੁਮਾਰ, ਰਾਕੇਸ਼ ਗੋਇਲ ਆਦਿ ਹਾਜ਼ਰ ਸਨ।