ਸਰਵਣ ਸਿੰਘ ਭੰਗਲਾਂ, ਸਮਰਾਲਾ : 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਾਣਕੀ ਦੇ ਗੁਰਦੁਆਰਾ ਸਾਹਿਬ ਵਿਖੇ ਨਿੱਕੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਪ੍ਰਬੰਧਕ ਬਰਮਜੀਤ ਸਿੰਘ ਤੇ ਰਣਜੀਤ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲਿਆਂ 'ਚ 84 ਦੇ ਕਰੀਬ ਬੱਚੇ ਤੇ ਬੱਚੀਆਂ ਨੇ ਹਿੱਸਾ ਲਿਆ ਤੇ ਆਪਣੇ ਸਿਰ 'ਤੇ ਸੋਹਣੀਆਂ ਤੇ ਰੰਗ ਬਿਰੰਗੀਆਂ ਦਸਤਾਰਾਂ ਤੇ ਦੁਮਾਲੇ ਸਜਾਏ। ਮੁੱਖ ਜੱਜ ਦੀ ਭੂਮਿਕਾ ਸ਼ੇਰੇ ਪੰਜਾਬ ਦਸਤਾਰ ਅਕੈਡਮੀ ਦੇ ਗੁਰਜੀਤ ਸਿੰਘ ਤੇ ਗਗਨਦੀਪ ਸਿੰਘ ਵੱਲੋਂ ਨਿਭਾਈ ਗਈ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਜੇਤੂ ਬੱਚਿਆਂ ਨੂੰ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਮੋਹਤਬਰਾਂ 'ਚ ਸਾਬਕਾ ਚੇਅਰਮੈਨ ਬਹਾਦਰ ਸਿੰਘ ਮਾਣਕੀ, ਪੰਚ ਜਤਿੰਦਰ ਸਿੰਘ ਝੱਲੀ, ਜਗਮਿੱਤਰ ਸਿੰਘ, ਜਸਵੰਤ ਸਿੰਘ, ਗੁਰਮੋਹਣ ਸਿੰਘ, ਸੁਰਿੰਦਰ ਸਿੰਘ, ਜੰਗ ਸਿੰਘ ਆਦਿ ਹਾਜ਼ਰ ਸਨ।