ਦੋ ਪਹੀਆ ਵਾਹਨ ਚੋਰੀ ਦੇ 2 ਮੁਲਜ਼ਮ ਗ੍ਰਿਫਤਾਰ
ਦੋਪਹੀਆ ਵਾਹਨ ਚੋਰੀ ਦੇ ਦੋ ਮੁਲਜਮ ਗ੍ਰਿਫਤਾਰ
Publish Date: Thu, 23 Apr 2026 07:54 PM (IST)
Updated Date: Fri, 24 Apr 2026 04:10 AM (IST)
ਚੋਰੀਸ਼ੁਦਾ ਐਕਟਿਵਾ ਬਰਾਮਦ, ਹੋਰ ਖੁਲਾਸੇ ਹੋਣ ਦੀ ਆਸ
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਦੋ ਪਹੀਆ ਵਾਹਨ ਚੋਰੀ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ 2 ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਥਾਨਕ ਨਿੰਮ ਵਾਲਾ ਚੌਂਕ ਦੇ ਰਹਿਣ ਵਾਲੇ ਸੋਨੂ ਅਤੇ ਜਨਕਪੁਰੀ ਵਾਸੀ ਰਾਹੁਲ ਕੁਮਾਰ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਦੇ ਬਿਆਨ ਉੱਪਰ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਮੁਤਾਬਕ ਸਥਾਨਕ ਕਸ਼ਮੀਰ ਨਗਰ ਚੌਂਕ ਕੋਲ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਗੁਪਤ ਰੂਪ ’ਚ ਜਾਣਕਰੀ ਮਿਲੀ ਸੀ ਕਿ ਮੁਲਜ਼ਮ ਰਾਹੁਲ ਕੁਮਾਰ ਅਤੇ ਸੋਨੂ ਚੋਰੀ ਦੀਆਂ ਵਾਰਦਾਤਾਂ ਕਰਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇੱਕ ਚੋਰੀਸ਼ੁਦਾ ਐਕਟਿਵਾ ਵੇਚਣ ਲਈ ਗ੍ਰਾਹਕ ਦੀ ਭਾਲ ਵਿੱਚ ਘੁੰਮ ਰਹੇ ਹਨ। ਇਸ ਜਾਣਕਾਰੀ ਦੇ ਆਧਾਰ ਤੇ ਸਥਾਨਕ ਕਸ਼ਮੀਰ ਨਗਰ ਗੰਦਾ ਨਾਲਾ ਪੁਲੀ ਕੋਲ ਦੋਨੋਂ ਮੁਲਜ਼ਮਾਂ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਗਿਆ ਜਦ ਇਹ ਚੋਰੀਸ਼ੁਦਾ ਐਕਟਿਵਾ ਤੇ ਸਵਾਰ ਘੁੰਮ ਰਹੇ ਸਨ। ਪੁਲਿਸ ਨੂੰ ਆਸ ਹੈ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਦੌਰਾਨ ਦੋਪਹੀਆ ਵਾਹਨ ਚੋਰੀ ਦੀਆਂ ਹੋਰ ਵਾਰਦਾਤਾਂ ਸਬੰਧੀ ਅਹਿਮ ਸੁਰਾਗ ਹੱਥ ਲੱਗਣਗੇ।