ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Publish Date: Mon, 15 Dec 2025 08:01 PM (IST)
Updated Date: Mon, 15 Dec 2025 08:03 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਾਜਾਇਜ਼ ਸ਼ਰਾਬ ਦੀ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਜਮਾਲਪੁਰ ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਮੁਲਜ਼ਮਾਂ ਦੀ ਪਛਾਣ ਨੰਦ ਕਿਸ਼ੋਰ ਅਤੇ ਗੋਬਿੰਦ ਨਗਰ ਵਾਸੀ ਤਿਖਾਰੀ ਯਾਦਵ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਦੇ ਬਿਆਨ ਉੱਪਰ ਮੁਲਜਮਾਂ ਖਿਲਾਫ਼ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਮੁਤਾਬਕ ਸਥਾਨਕ ਹੁੰਦਲ ਚੌਕ ਇਲਾਕੇ ਵਿੱਚ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਵਿੱਚ ਜਾਣਕਰੀ ਮਿਲੀ ਸੀ ਕਿ ਮੁਲਜਮ ਨੰਦ ਕਿਸ਼ੋਰ ਅਤੇ ਤਿਖਾਰੀ ਯਾਦਵ ਸ਼ਰਾਬ ਵੇਚਣ ਦਾ ਨਜਾਇਜ਼ ਧੰਦਾ ਕਰਦੇ ਹਨ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਸਾਈ ਇਨਕਲੇਵ ਤੇ ਨਜ਼ਦੀਕ ਛੱਪੜ ਕੋਲ ਮੁਲਜਮਾਂ ਨੂੰ ਹਿਰਾਸਤ ਵਿੱਚ ਲੈ ਕੇ ਸ਼ੁਰੂਆਤੀ ਪੜਤਾਲ ਦੌਰਾਨ ਉਹਨਾਂ ਦੇ ਕਬਜ਼ੇ ਵਿੱਚੋਂ ਦਸ ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਨੂੰ ਕਿ ਵਧੇਰੇ ਪੁੱਛ ਕਿਸ ਦੌਰਾਨ ਉਸ ਦੇ ਇਹ ਨਜਾਇਜ਼ ਸ਼ਰਾਬ ਪ੍ਰਾਪਤ ਕਰਨ ਤੇ ਸਰੋਤਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ ।