ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਢਾਈ ਕਰੋੜ ਰੁਪਏ ਦੀ ਠੱਗੀ, ਦਿੱਲੀ ਦੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਇਸ ਭਰੋਸੇ ਦੇ ਆਧਾਰ ’ਤੇ ਉਨ੍ਹਾਂ ਨੇ ਉਸ ਤੋਂ ਕਰੀਬ ਢਾਈ ਕਰੋੜ ਰੁਪਏ ਹਾਸਲ ਕਰ ਲਏ। ਦੋਸ਼ ਹੈ ਕਿ ਰਕਮ ਲੈਣ ਤੋਂ ਬਾਅਦ ਨਾ ਤਾਂ ਕੋਈ ਮੁਨਾਫ਼ਾ ਦਿੱਤਾ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ, ਜਿਸ ਨਾਲ ਉਸ ਨਾਲ ਧੋਖਾਧੜੀ ਕੀਤੀ ਗਈ।
Publish Date: Tue, 04 Aug 2026 03:00 PM (IST)
Updated Date: Tue, 04 Aug 2026 03:02 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਇੱਕ ਕਾਰੋਬਾਰੀ ਨਾਲ ਕਾਰੋਬਾਰ ’ਚ ਨਿਵੇਸ਼ ਕਰਵਾ ਕੇ ਮੋਟਾ ਮੁਨਾਫ਼ਾ ਦਿਵਾਉਣ ਦਾ ਝਾਂਸਾ ਦੇ ਕੇ ਢਾਈ ਕਰੋੜ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਿਸ ਨੇ ਦਿੱਲੀ ਦੇ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪੱਖੋਵਾਲ ਰੋਡ ਸਥਿਤ ਗੀਤਾ ਮੰਦਰ ਨੇੜੇ ਰਹਿਣ ਵਾਲੇ ਯੋਗੇਸ਼ ਕੁਮਾਰ ਉਰਫ਼ ਯੂਵੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਸ ’ਚ ਮਿਲੀਭੁਗਤ ਕਰਕੇ ਉਸ ਨੂੰ ਕਾਰੋਬਾਰ ’ਚ ਪੈਸਾ ਨਿਵੇਸ਼ ਕਰਨ ’ਤੇ ਭਾਰੀ ਮੁਨਾਫ਼ਾ ਮਿਲਣ ਦਾ ਭਰੋਸਾ ਦਿੱਤਾ।
ਇਸ ਭਰੋਸੇ ਦੇ ਆਧਾਰ ’ਤੇ ਉਨ੍ਹਾਂ ਨੇ ਉਸ ਤੋਂ ਕਰੀਬ ਢਾਈ ਕਰੋੜ ਰੁਪਏ ਹਾਸਲ ਕਰ ਲਏ। ਦੋਸ਼ ਹੈ ਕਿ ਰਕਮ ਲੈਣ ਤੋਂ ਬਾਅਦ ਨਾ ਤਾਂ ਕੋਈ ਮੁਨਾਫ਼ਾ ਦਿੱਤਾ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ, ਜਿਸ ਨਾਲ ਉਸ ਨਾਲ ਧੋਖਾਧੜੀ ਕੀਤੀ ਗਈ।
ਜਾਂਚ ਉਪਰੰਤ ਪੁਲਿਸ ਨੇ ਦਿੱਲੀ ਦੇ ਵਾਸੀ ਹਰੀਸ਼ ਸ਼ਰਮਾ ਉਰਫ਼ ਰਿੰਕੂ, ਅਮਨ ਸ਼ਰਮਾ ਉਰਫ਼ ਪ੍ਰਿੰਸ, ਸਾਗਰ ਸ਼ਰਮਾ ਅਤੇ ਮਾਨਿਕ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਦੀਆਂ ਧਾਰਾਵਾਂ 316(2), 318(4) ਅਤੇ 61(2) ਤਹਿਤ ਕੇਸ ਦਰਜ ਕਰ ਲਿਆ ਹੈ। ਤਫਸੀਸ਼ੀ ਅਫਸਰ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ’ਚ ਅਗਲੇਰੀ ਪੜਤਾਲ ਕਰ ਰਹੀ ਹੈ।