ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਰਾਹਗੀਰ ਕੋਲੋਂ ਮੋਬਾਈਲ ਫੋਨ ਲੁੱਟਣ ਵਾਲੇ ਨਾਬਾਲਿਗ ਮੁਲਜ਼ਮ ਅਤੇ ਉਸ ਦੇ ਸਾਥੀ ਨੂੰ ਥਾਣਾ ਸਰਾਭਾ ਨਗਰ ਦੀ ਪਿੁਲਸ ਨੇ ਗਿ੍ਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਰੋਡ ਚੁੰਗੀ ਕੋਲ ਰਾਤ ਅੱਠ ਵਜੇ ਦੇ ਕਰੀਬ ਨਾਬਾਲਿਗ ਮੁਲਜ਼ਮ ਨੇ ਆਪਣੇ ਸਾਥੀ ਪੰਕਜ ਕੁਮਾਰ ਨਾਲ ਮਿਲ ਕੇ ਅਮਨ ਪਾਰਕ ਦੇ ਰਹਿਣ ਵਾਲੇ ਸੰਦੀਪ ਕੁਮਾਰ ਕੋਲੋਂ ਮੋਬਾਈਲ ਫੋਨ ਲੁੱਟਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਸੰਦੀਪ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਨਾਕੇਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ।ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।