- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰੀ ਦੇ ਲੋਹੇ ਦੇ ਸਮਾਨ ਸਮੇਤ ਦੋ ਕਾਬੂ, ਦੋ ਦਿਨ ਦਾ ਪੁਲਿਸ ਰਿਮਾਂਡ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਚੋਰੀਆਂ ਕਰਨ ਦੇ ਕਥਿਤ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਲੋਹੇ ਦਾ ਸਮਾਨ ਬਰਾਮਦ ਕੀਤਾ ਹੈ। ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋ ਵਿਅਕਤੀ, ਜੋ ਕਥਿਤ ਤੌਰ ’ਤੇ ਚੋਰੀਆਂ ਕਰਨ ਦੇ ਆਦੀ ਹਨ, ਚੋਰੀ ਕੀਤਾ ਲੋਹੇ ਦਾ ਸਾਮਾਨ ਰਿਕਸ਼ੇ ’ਚ ਲੱਦ ਕੇ ਅੰਬੇਡਕਰ ਭਵਨ ਤੋਂ ਪਹਿਲਾਂ ਪਾਰਕ ਦੇ ਬਾਹਰ ਸਰਵਿਸ ਰੋਡ ’ਤੇ ਸਥਿਤ ਕਬਾੜੀਏ ਕੋਲ ਲਿਜਾ ਰਹੇ ਹਨ ਸੂਚਨਾ ਮਿਲਣ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੋਹੇ ਦਾ ਸਮਾਨ ਬਰਾਮਦ ਕੀਤਾ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਗੌਰਵ ਕੁਮਾਰ ਪੁੱਤਰ ਹਰੀਸ਼ ਕੁਮਾਰ ਵਾਸੀ ਅਸ਼ੋਕ ਨਗਰ, ਸਲੇਮ ਟਾਬਰੀ ਅਤੇ ਅੰਕੁਸ਼ ਕੁਮਾਰ ਪੁੱਤਰ ਰਾਜਨ ਕੁਮਾਰ ਵਾਸੀ ਗਲੀ ਨੰਬਰ 1, ਮੁਹੱਲਾ ਫਰੈਂਡ ਕਲੋਨੀ, ਜੱਸੀਆਂ ਰੋਡ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਸ਼ੱਕ ਹੈ ਕਿ ਪੁੱਛਗਿੱਛ ਦੌਰਾਨ ਚੋਰੀ ਦੀਆਂ ਹੋਰ ਵਾਰਦਾਤਾਂ ਤੇ ਇਨ੍ਹਾਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਵੀ ਖੁਲਾਸੇ ਹੋ ਸਕਦੇ ਹਨ।