ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਭਰਾਵਾਂ 'ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਕੇ ਮਾਰੀਆਂ ਸੱਟਾਂ
ਸ਼ਿਕਾਇਤਕਰਤਾ ਨੇ ਦੱਸਿਆ ਕਿ ਹਮਲਾਵਰਾਂ ਦੇ ਕੋਲ ਤਲਵਾਰਾਂ ਅਤੇ ਲੋਹੇ ਦਾ ਕੜਾ ਸੀ। ਮੁਲਜ਼ਮਾਂ ਨੇ ਤਾਬੜ ਤੋੜ ਵਾਰ ਕਰਕੇ ਉਹਨਾਂ ਨੂੰ ਫੱਟੜ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੰਦੀਪ ਕੁਮਾਰ ਦੀ ਸ਼ਿਕਾਇਤ ਤੇ ਦਵਿੰਦਰ ਸਿੰਘ ਉਰਫ ਭੋਲਾ, ਜਸਕਰਨ ਸਿੰਘ, ਲੱਕੀ, ਜਸਵੀਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
Publish Date: Fri, 20 Mar 2026 01:29 PM (IST)
Updated Date: Fri, 20 Mar 2026 01:35 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸ਼ਿਮਲਾਪੁਰੀ ਇਲਾਕੇ ਦੀ ਡੋਗਰੇ ਵਾਲੀ ਗਲੀ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਹਮਲਾਵਰਾਂ ਨੇ ਦੋ ਸਕੇ ਭਰਾਵਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਝਗੜੇ ਵਿੱਚ ਤੇਜ਼ਧਾਰ ਹਥਿਆਰਾਂ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ। ਸੱਟਾਂ ਮਾਰਨ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪ੍ਰੀਤ ਨਗਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਉਸਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਭਰਾ ਸੁਨੀਲ ਕੁਮਾਰ ਨਾਲ ਡੋਗਰੇ ਵਾਲੀ ਗਲੀ 'ਚੋਂ ਲੰਘ ਰਿਹਾ ਸੀ। ਇਸੇ ਦੌਰਾਨ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋਵਾਂ ਭਰਾਵਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਮਲਾਵਰਾਂ ਦੇ ਕੋਲ ਤਲਵਾਰਾਂ ਅਤੇ ਲੋਹੇ ਦਾ ਕੜਾ ਸੀ। ਮੁਲਜ਼ਮਾਂ ਨੇ ਤਾਬੜ ਤੋੜ ਵਾਰ ਕਰਕੇ ਉਹਨਾਂ ਨੂੰ ਫੱਟੜ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੰਦੀਪ ਕੁਮਾਰ ਦੀ ਸ਼ਿਕਾਇਤ ਤੇ ਦਵਿੰਦਰ ਸਿੰਘ ਉਰਫ ਭੋਲਾ, ਜਸਕਰਨ ਸਿੰਘ, ਲੱਕੀ, ਜਸਵੀਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।