ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਸਬੰਧੀ ਦੋ ਮਾਮਲੇ ਦਰਜ
ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਸਬੰਧੀ ਦੋ ਮਾਮਲੇ ਦਰਜ
Publish Date: Fri, 21 Nov 2025 09:46 PM (IST)
Updated Date: Fri, 21 Nov 2025 09:49 PM (IST)

ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਸਬੰਧੀ ਦੋ ਮਾਮਲੇ ਦਰਜ ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਦਾਜ ਦੇ ਲਾਲਚ ਵਿੱਚ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਗ ਕਰਨ ਵਾਲੇ ਮੁਲਜ਼ਮਾਂ ਖਿਲਾਫ ਥਾਣਾ ਵੂਮੈਨ ਸੈਲ ਪੁਲਿਸ ਵੱਲੋਂ ਸੰਗੀਨ ਦੋਸ਼ਾਂ ਅਧੀਨ ਦੋ ਹੋਰ ਪਰਚੇ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਗੁਰੂ ਗਿਆਨ ਵਿਹਾਰ ਜਵੱਦੀ ਦੀ ਰਹਿਣ ਵਾਲੀ ਰਿਤਿਕਾ ਸ਼ਰਮਾ ਦੇ ਬਿਆਨ ਉੱਪਰ ਉਸ ਦੇ ਪਤੀ ਅਰਵਿੰਦਰ ਕੁਮਾਰ, ਸਹੁਰੇ ਗੁਰਦਿਤ ਸ਼ਰਮਾ ਅਤੇ ਸੱਸ ਨੀਲਮ ਸ਼ਰਮਾ ਵਾਸੀ ਗੜਸ਼ੰਕਰ ਹੁਸ਼ਿਆਰਪੁਰ ਖਿਲਾਫ ਦਰਜ ਕੀਤਾ ਗਿਆ ਹੈ। ਰਿਤਿਕਾ ਸ਼ਰਮਾ ਮੁਤਾਬਕ ਉਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੁਸ਼ਿਆਰਪੁਰ ਗੰੜਸ਼ੰਕਰ ਦੇ ਰਹਿਣ ਵਾਲੇ ਅਰਵਿੰਦਰ ਕੁਮਾਰ ਨਾਲ ਹੋਇਆ ਸੀ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦਾ ਪਤੀ, ਸੱਸ ਅਤੇ ਸਹੁਰਾ ਉਸ ਉੱਪਰ ਹੋਰ ਦਾਜ ਲਿਆਉਣ ਲਈ ਦਬਾਅ ਬਨਾਉਣ ਲੱਗ ਗਏ। ਜਦ ਸਹੁਰੇ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਾ ਹੁੰਦੀਆਂ ਤਾਂ ਪਤੀ, ਸੱਸ ਅਤੇ ਸਹੁਰਾ ਉਸ ਉੱਪਰ ਤੇ ਸਰੀਰਕ ਤਸ਼ੱਦਦ ਕਰਨ ਲੱਗ ਜਾਂਦੇ ਸਨ। ਕਈ ਵਾਰ ਰਾਜ਼ੀ ਨਾਮਿਆਂ ਦੇ ਬਾਵਜੂਦ ਪਰਿਵਾਰਕ ਕਲੇਸ਼ ਵਧਦਾ ਹੀ ਗਿਆ ਤਾਂ ਉਨ੍ਹਾਂ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ। ਜਿਸ ਦੀ ਪੜਤਾਲ ਤੋਂ ਬਾਅਦ ਦਾਜ ਦੇ ਲਾਲਚ ਵਿੱਚ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਗ ਕਰਨ ਵਾਲੇ ਮੁਲਜ਼ਮਾਂ ਖਿਲਾਫ ਥਾਣਾ ਵੂਮੈਨ ਸੈਲ ਪੁਲਿਸ ਵੱਲੋਂ ਸੰਗੀਨ ਦੋਸ਼ਾਂ ਅਧੀਨ ਪਰਚਾ ਦਰਜ ਕੀਤਾ ਗਿਆ। ਦੂਜਾ ਮਾਮਲਾ ਆਜ਼ਾਦ ਨਗਰ ਸਰਹੰਦ ਰੋਡ ਪਟਿਆਲਾ ਫਤਿਹ ਮੂਲ ਰੂਪ ਵਿੱਚ ਭਾਈ ਰਣਧੀਰ ਸਿੰਘ ਨਗਰ ਵਾਸੀ ਮਨਪ੍ਰੀਤ ਕੌਰ ਦੇ ਬਿਆਨ ਉੱਪਰ ਉਸ ਦੇ ਪਤੀ ਆਜ਼ਾਦ ਨਗਰ ਸਰਹੰਦ ਰੋਡ ਪਟਿਆਲਾ ਹਾਲ ਵਾਸੀ ਚੰਡੀਗੜ੍ਹ ਦੇ ਖਿਲਾਫ ਦਰਜ ਹੋਇਆ ਹੈ। ਸ਼ਿਕਾਇਤ ਕਰਤਾ ਮਨਪ੍ਰੀਤ ਕੌਰ ਮੁਤਾਬਕ ਉਸ ਦਾ ਵਿਆਹ ਕਰੀਬ 5 ਸਾਲ ਪਹਿਲਾਂ ਮਲਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦਾ ਪਤੀ ਹੋਰ ਦਾਜ ਲਿਆਉਣ ਲਈ ਮਨਪ੍ਰੀਤ ਕੌਰ ਨੂੰ ਤੰਗ ਕਰਨ ਲੱਗ ਗਿਆ ਕਈ ਵਾਰ ਪਰਿਵਾਰ ਨੇ ਬੈਠ ਕੇ ਸਮਝੌਤਾ ਵੀ ਕਰਵਾਇਆ, ਪਰ ਹਾਲਾਤ ਨਾ ਸੁਧਰੇ ਤਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਦਾਜ ਦੇ ਲਾਲਚ ਵਿੱਚ ਵਿਆਹੁਤਾ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਗ ਕਰਨ ਵਾਲੇ ਮੁਲਜ਼ਮ ਖਿਲਾਫ ਪੁਲਿਸ ਵੱਲੋਂ ਸੰਗੀਨ ਦੋਸ਼ਾਂ ਅਧੀਨ ਪਰਚਾ ਦਰਜ ਕਰ ਦਿੱਤਾ ।