ਇਕ ਕਿੱਲੋ ਗਾਂਜੇ ਸਮੇਤ ਦੋ ਗ੍ਰਿਫ਼ਤਾਰ
ਨਸ਼ਾ ਤਸਕਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ, ਕਿਲੋ ਗਾਂਜਾ ਬਰਾਮਦ
Publish Date: Sat, 14 Mar 2026 08:02 PM (IST)
Updated Date: Sun, 15 Mar 2026 04:16 AM (IST)

ਐੱਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਦੋ ਕਥਿਤ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਦੇ ਬਿਆਨਾਂ ਉੱਪਰ ਪੁਲਿਸ ਵੱਲੋਂ ਮੁਹੱਲਾ ਰਾਧੇ ਵਿਹਾਰ ਕਾਲੋਨੀ ਰਾਮਗੜ੍ਹ ਵਾਸੀ ਰੋਹਿਤ ਸਿੰਘ ਤੇ ਮੁਹੱਲਾ ਜੀਵਨ ਨਗਰ ਵਾਸੀ ਰਾਮ ਕੁਮਾਰ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਮੁਤਾਬਕ ਸਥਾਨਕ ਡਿਸਪੋਜਲ ਚੌਂਕ ਫੇਜ਼ 5 ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਦੋ ਸ਼ੱਕੀ ਵਿਅਕਤੀ ਵਿਖਾਈ ਦਿੱਤੇ। ਉਕਤ ਦੋਨਾਂ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਨਸ਼ੇ ਦਾ ਸੇਵਨ ਕਰਦੇ ਦੋ ਗ੍ਰਿਫ਼ਤਾਰ ਨਸ਼ਾਖੋਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ-3 ਦੀ ਪੁਲਿਸ ਨੇ ਮੁਹੱਲਾ ਗੁਰੂ ਅਰਜਨ ਦੇਵ ਨਗਰ ਵਾਸੀ ਗਗਨਦੀਪ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਮੁਤਾਬਕ ਸਥਾਨਕ ਹਰਚਰਨ ਨਗਰ ਕ੍ਰਿਕਟ ਪਾਰਕ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਵਿਖਾਈ ਦਿੱਤਾ। ਉਕਤ ਵਿਅਕਤੀ ਕੋਲੋਂ ਪੁੱਛ ਗਿੱਛ ਦੌਰਾਨ ਉਸ ਕੋਲੋਂ 10 ਰੁਪਏ ਦਾ ਰੋਲ ਕੀਤਾ ਹੋਇਆ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਗਿਆ। ਅਜਿਹੇ ਹੀ ਇਕ ਹੋਰ ਮਾਮਲੇ ’ਚ ਥਾਣਾ ਫੋਕਲ ਪੁਆਇੰਟ ਪੁਲਿਸ ਵੱਲੋਂ ਈਸ਼ਵਰ ਕਾਲੋਨੀ ਢੰਡਾਰੀ ਖੁਰਦ ਵਾਸੀ ਸੁਨੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਦੇ ਤਫਤੀਸ਼ ਅਧਿਕਾਰੀ ਹਰਬੰਸ ਸਿੰਘ ਮੁਤਾਬਕ ਸਥਾਨਕ ਢੰਡਾਰੀ ਖੁਰਦ ਸ਼ਮਸ਼ਾਨਘਾਟ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਨੂੰ ਇੱਕ ਵਿਅਕਤੀ ਨਸ਼ਾ ਕਰਦਾ ਵਿਖਾਈ ਦਿੱਤਾ। ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਦੌਰਾਨ 10 ਰੁਪਏ ਦਾ ਸੜਿਆ ਹੋਇਆ ਨੋਟ, ਹੈਰੋਇਨ ਨਾਲ ਲਿਬੜੀ ਸਿਲਵਰ ਪੰਨੀ ਤੇ ਇੱਕ ਲਾਈਟਰ ਬਰਾਮਦ ਕੀਤਾ ਗਿਆ ਹੈ।