v> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਤੇਜ਼ ਰਫਤਾਰ ਟਰੈਕਟਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸੋਮਵਾਰ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਦੋਵੇਂ ਵਿਅਕਤੀ ਨਾਈਟ ਡਿਊਟੀ ਕਰ ਕੇ ਫੈਕਟਰੀ ਤੋਂ ਘਰ ਵਾਪਸ ਜਾ ਰਹੇ ਸਨ । ਮ੍ਰਿਤਕਾਂ ਦੀ ਸ਼ਨਾਖਤ ਸੁਰਿੰਦਰ ਲਾਲ (65) ਆਪੇ ਮਦਨ ਲਾਲ (45) ਦੇ ਰੂਪ ਵਿਚ ਹੋਈ ਹੈ । ਜਾਣਕਾਰੀ ਦਿੰਦਿਆਂ ਥਾਣਾ ਟਿੱਬਾ ਦੇ ਇੰਚਾਰਜ ਮੁਹੰਮਦ ਜਮੀਲ ਨੇ ਦੱਸਿਆ ਕਿ ਸੁਰਿੰਦਰ ਅਤੇ ਮਦਨ ਟਿੱਬਾ ਰੋਡ ਦੀ ਇਕ ਫੈਕਟਰੀ ਵਿੱਚ ਕੰਮ ਕਰਦੇ ਸਨ। ਨਾਈਟ ਸ਼ਿਫਟ ਲਗਾਊਣ ਤੋਂ ਬਆਦ ਤੜਕੇ ਸਾਢੇ 6 ਵਜੇ ਦੇ ਕਰੀਬ ਦੋਵੇਂ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਵਾਪਿਸ ਜਾ ਰਹੇ ਸਨ। ਟਿੱਬਾ ਰੋਡ ਟੱਪ ਕੇ ਉਹ ਜਿਸ ਤਰ੍ਹਾਂ ਹੀ ਮੇਨ ਰੋਡ ਵੱਲ ਮੁੜੇ ਤਾਂ ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੁੂੰ ਟੱਕਰ ਮਾਰ ਦਿੱਤੀ । ਹਾਦਸਾ ਅੈਨਾ ਭਿਆਨਕ ਸੀ ਕਿ ਦੋਵਾਂ ਦੀ ਥਾਂ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਟਰੈਕਟਰ ਛੱਡ ਕੇ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ਾ ਨੁੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Posted By: Tejinder Thind