ਸਰਕਾਰੀ ਸਕੂਲ ਧਨਾਨਸੂ ’ਚ ਦੋ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ
ਸਰਕਾਰੀ ਸਕੂਲ ਧਨਾਨਸੂ ’ਚ ਦੋ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ
Publish Date: Wed, 01 Apr 2026 07:13 PM (IST)
Updated Date: Thu, 02 Apr 2026 04:10 AM (IST)

ਫੋਟੋ ਨੰਬਰ-19 ਰਵੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ 2 ਇੰਟਰੈਕਟਿਵ ਪੈਨਲਾਂ ਦਾ ਸਕੂਲ ਚੇਅਰਪਰਸਨ ਸੁਨੀਤਾ ਰਾਣੀ ,ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ’ਚ ਸ਼ੁਭ ਉਦਘਾਟਨ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਅਤੇ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਲਈ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸੁਨੀਤਾ ਰਾਣੀ ਮਨਪ੍ਰੀਤ ਕੌਰ, ਜਗਰੂਪ ਕੌਰ, ਜਸਵੀਰ ਸਿੰਘ, ਵਿਲਾਸ ਪਦਾਰ, ਸਮੇਤ ਹੋਰ ਐੱਸਐੱਮਸੀ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਸਕੂਲ ਇੰਚਾਰਜ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟਰੈਕਟਿਵ ਪੈਨਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤੇ ਤਕਨੀਕੀ ਅਧਾਰਿਤ ਸਿੱਖਿਆ ਨਾਲ ਜੋੜਿਆ ਜਾਵੇਗਾ। ਢਿੱਲੋਂ ਨੇ ਕਿਹਾ ਕਿ ਇਹ ਪੈਨਲ ਇੰਟਰਨੈੱਟ ਤੇ ਆਡੀਓ-ਵਿਜ਼ੂਅਲ ਸਾਧਨਾਂ ਰਾਹੀਂ ਪਾਠਾਂ ਨੂੰ ਹੋਰ ਵੀ ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਣ ’ਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤਕਨੀਕ ਜ਼ਰੀਏ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ ਤੇ ਹੋਰ ਨਵੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਮਿਲੇਗੀ, ਜਿਸ ਨਾਲ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋਣਗੇ। ਸਮਾਗਮ ਦੇ ਅੰਤ ’ਚ ਸਕੂਲ ਸਟਾਫ ਗੁਰਪ੍ਰੀਤ ਕੌਰ,ਮਨਜੀਤ ਨਾਹਰ, ਅਨਿਲ ਕੁਮਾਰ, ਲਖਵੀਰ ਸਿੰਘ, ਜਸਵੀਰ ਕੌਰ ਰਵਿੰਦਰ ਕੌਰ, ਸੁਮਨ ਵਿਰਦੀ, ਗਾਰਗੀ, ਸੰਤੋਸ਼ ਕੁਮਾਰੀ, ਸਰੂਚੀ ਜੁਨੇਜਾ, ਬਦਨਦੀਪ ਕੌਰ ਗਰੇਵਾਲ, ਰਾਜਨ ਕੁਮਾਰ, ਮਿਹਜੀਤ ਸਿੰਘ ਗਿੱਲ ਹਾਜ਼ਿਰ ਹੋਏ। ਸਿੱਖਿਆ ਵਿਭਾਗ ਵੱਲੋਂ ਬੀਆਰਸੀ ਹਰਮਨਦੀਪ ਸਿੰਘ, ਗੁਰਿੰਦਰ ਸਿੰਘ ਤੇ ਪਿੰਡ ਵਾਸੀਆਂ ਵੱਲੋਂ ਗੱਤਕਾ ਕੋਚ ਅਵਤਾਰ ਸਿੰਘ, ਅਜੀਤ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰੀਤਮ ਸਿੰਘ ਨੇ ਸਕੂਲ ਨੂੰ ਪੈਨਲ ਦੇਣ ਤੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।