ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਉਪਰੰਤ ਇਨ੍ਹਾਂ ਕੋਲੋਂ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏਐੱਸਆਈ ਕੁਲਦੀਪ ਕੁਮਾਰ ਨੇ ਦੱਸਿਆ ਬਚਿੱਤਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਮੰਡਿਆਣੀ ਨੇ ਦੱਸਿਆ ਕਿ ਉਸ ਦਾ ਪਲੈਟੀਨਾ ਮੋਟਰ ਸਾਈਕਲ ਚੋਰੀ ਹੋ ਗਿਆ ਸੀ, ਜਿਸ ਦੀ ਭਾਲ ਕਰਦੇ ਹੋਏ ਰੇਲਵੇ ਪੁੱਲ ਮੁੱਲਾਂਪੁਰ ਨੇੜੇ ਪੁੱਜੇ ਤਾਂ ਦੇਖਿਆ ਕਿ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਲੋਕ ਕੁੱਟਮਾਰ ਕਰ ਰਹੇ ਸਨ। ਬਚਿੱਤਰ ਨਾਲ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਹੀ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਕੀਤਾ ਹੈ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸਚਿਨ ਵਾਸੀ ਮੰਡੀ ਮੁੱਲਾਂਪੁਰ ਤੇ ਦਿਲਪ੍ਰਰੀਤ ਸਿੰਘ ਵਾਸੀ ਸੁਧਾਰ ਵਜੋਂ ਹੋਈ। ਦਾਖਾ ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।