
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੱਸੀਆਂ ਰੋਡ ਦੇ ਲਕਸ਼ਮੀ ਨਗਰ ਮੋੜ 'ਤੇ ਟਰਾਂਸਫਾਰਮਰ ਡਿੱਗਣ ਨਾਲ ਦੋ ਰਾਹਗੀਰ ਗੰਭੀਰ ਜ਼ਖ਼ਮੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਜੱਸੀਆਂ ਰੋਡ ਸਥਿਤ ਲਕਸ਼ਮੀ ਨਗਰ ਮੋੜ 'ਤੇ ਉਦੋਂ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਇੱਕ ਬਿਜਲੀ ਦੇ ਖੰਭੇ ਨਾਲ ਲੱਗਾ ਟਰਾਂਸਫਾਰਮਰ ਅਚਾਨਕ ਹੇਠਾਂ ਡਿੱਗ ਪਿਆ। ਇਸ ਹਾਦਸੇ ’ਚ ਉਥੋਂ ਲੰਘ ਰਹੇ ਦੋ ਰਾਹਗੀਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਸੰਭਾਲਿਆ ਤੇ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਡੀਐੱਮਸੀ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਅਨੁਸਾਰ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁੱਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਣਕਾਰੀ ਅਨੁਸਾਰ ਟਰਾਂਸਫਾਰਮਰ ਦੇ ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।