ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ
ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ
Publish Date: Mon, 05 Jan 2026 09:47 PM (IST)
Updated Date: Mon, 05 Jan 2026 09:50 PM (IST)
ਲੁਧਿਆਣਾ ਪੁਲਿਸ ਦੇ ਵੱਖ-ਵੱਖ ਥਾਣਿਆਂ ਨੇ ਕੀਤੀ ਕਾਰਵਾਈ
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਲੁਧਿਆਣਾ ਦੇ ਥਾਣਾ ਦੁੱਗਰੀ ਅਤੇ ਥਾਣਾ ਕੂਮਕਲਾਂ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਦਿੰਦਿਆਂ ਏਐਸਆਈ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਕਟਾਣੀ ਕਲਾ ਮੌਜੂਦ ਸੀ, ਇਸੇ ਦੌਰਾਨ ਜਾਣਕਾਰੀ ਮਿਲੀ ਕਿ ਪਿੰਡ ਕੋਟ ਗੰਗੂ ਰਾਏ ਦਾ ਰਹਿਣ ਵਾਲਾ ਲਖਵੀਰ ਸਿੰਘ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਸਿਟੀ ਸੈਂਟਰ ਕਟਾਣੀ ਕਲਾਂ ਵਿੱਚ ਮੌਜੂਦ ਹੈ ਅਤੇ ਉਹ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ 36 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ। ਇਸੇ ਤਰ੍ਹਾਂ ਥਾਣਾ ਦੁੱਗਰੀ ਦੀ ਪੁਲਿਸ ਨੇ ਅਰਬਨ ਸਟੇਟ ਫੇਸ ਤਿੰਨ ਦੇ ਲਾਗਿਓ ਐਲਆਈਜੀ ਫਲੈਟ ਫੇਸ ਤਿੰਨ ਦੇ ਵਾਸੀ ਚਰਨਜੀਤ ਸਿੰਘ ਚੰਨੀ ਨੂੰ ਨਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ। ਜਾਂਚ ਅਧਿਕਾਰੀ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਅਰਬਨ ਅਸਟੇਟ ਦੇ ਲਾਗੇ ਨਾਕਾਬੰਦੀ ਕੀਤੀ ਹੋਈ ਸੀ, ਇਸੇ ਦੌਰਾਨ ਗੁਪਤ ਸੂਚਨਾ ਦੇ ਆਧਾਰ ਤੇ ਐਕਟੀਵਾ ਸਕੂਟਰ ਸਵਾਰ ਮੁਲਜਮ ਚਰਨਜੀਤ ਸਿੰਘ ਚੰਨੀ ਨੂੰ ਰੋਕ ਕੇ ਜਦ ਜਾਂਚ ਕੀਤੀ ਤਾਂ ਉਸਦੇ ਕਬਜ਼ੇ ਚੋਂ 24 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ ਹਨ।