ਪੱਤਰ ਪੇ੍ਰਕ, ਖੰਨਾ : ਸਥਾਨਕ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਗਿ੍ਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਂਟੀ ਨਾਰਕੋਟਿਕਸ ਸੈੱਲ ਖੰਨਾ ਦੇ ਏਐੱਸਆਈ ਜਗਜੀਵਨ ਰਾਮ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਜੀਟੀ ਰੋਡ ਅਲੌੜ 'ਤੇ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ, ਜਿਸ ਦੌਰਾਨ ਦਿੱਲੀ ਵੱਲੋਂ ਆ ਰਹੀ ਕਾਰ ਨੂੰ ਰੋਕਿਆ ਗਿਆ।

ਡੀਐੱਸਪੀ (ਆਈ) ਮਨਮੋਹਨ ਸਰਨਾ ਵੱਲੋਂ ਤਲਾਸ਼ੀ ਦੌਰਾਨ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਕਾਰ ਚਾਲਕ ਤੇ ਉਸਦੇ ਸਾਥੀ ਨੂੰ ਗਿ੍ਫਤਾਰ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਇੰਦਰਪਾਲ ਸਿੰਘ ਵਾਸੀ ਬ੍ਹਿਣੀ (ਯੂਪੀ) ਤੇ ਜਸਵਿੰਦਰ ਸਿੰਘ ਬਾਜਵਾ ਵਾਸੀ ਯਾਦਮਪੁਰ (ਉੱਤਰਾਖੰਡ) ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ।