221- ਥਾਣਾ ਮੋਤੀ ਨਗਰ ਦੀ ਪੁਲਿਸ ਦੀ ਗਿ੫ਫ਼ਤ 'ਚ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ।

ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਪੁਲਿਸ ਨੇ ਦੋ ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਸੁਲਫੇ ਦੀ ਨਸ਼ੇ ਦੀ ਗਿ੫ਫਤ ਵਿੱਚ ਇਸ ਕਦਰ ਆ ਗਏ ਸਨ ਕਿ ਉਨ੍ਹਾਂ ਨੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸ਼ਿਮਲਾਪੁਰੀ ਦੇ ਵਾਸੀ ਦੀਪਕ ਉਰਫ ਮਾਣਾ ਅਤੇ ਜੁਝਾਰ ਨਗਰ ਦੇ ਰਹਿਣ ਵਾਲੇ ਸੁਮਿਤ ਕੁਮਾਰ ਉਰਫ ਸੋਨੂੰ ਵਜੋਂ ਹੋਈ ਹੈ। ¢ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਇੱਕ ਪੱਤਰਕਾਰ ਸੰਮੇਲਨ ਦੇ ਦੌਰਾਨ ਜਾਣਕਾਰੀ ਦਿੰਦਿਆਂ ਏਡੀਸੀਪੀ ਰਾਜਵੀਰ ਸਿੰਘ ਨੇ ਦੱਸਿਆ ਮੁਲਜ਼ਮ ਦੀਪਕ ਉਰਫ ਮਾਣਾ ਸਫਾਈ ਸੇਵਕ ਹੈ ਜਦਕਿ ਮੁਲਜ਼ਮ ਸੁਮਿਤ ਕੁਮਾਰ ਉਰਫ ਸੋਨੂੰ ਜਰਨੇਟਰਾਂ ਦਾ ਕੰਮ ਕਰਦਾ ਹੈ। ਦੋਵੇਂ ਨੌਜਵਾਨ ਕਾਫੀ ਸਮੇਂ ਤੋਂ ਦੋਸਤ ਹਨ। ਸੰਗਤ ਖਰਾਬ ਹੋਣ ਕਾਰਨ ਦੋਵੇਂ ਸੁਲਫੇ ਦੀ ਨਸ਼ੇ ਦੀ ਗਿ੫ਫਤ ਵਿੱਚ ਆ ਗਏ। ਨਸ਼ੇ ਦੀ ਪੂਰਤੀ ਲਈ ਉਹ ਕੁਝ ਮਹੀਨਿਆਂ ਤੋਂ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾ ਨੇ ਫੋਕਲ ਪੁਆਇੰਟ, ਆਰਕੇ ਰੋਡ ਅਤੇ ਸਿਵਲ ਹਸਪਤਾਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੋਬਾਈਲ ਝਪਟਣ ਦੀਆਂ ਚਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਮਲਹੋਤਰਾ ਚੌਂਕ 'ਚੋਂ ਨਾਕਾਬੰਦੀ ਦੌਰਾਨ ਕਾਬੂ ਕੀਤਾ। ਪੜਤਾਲ ਦੇ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ ਚਾਰ ਮੋਬਾਈਲ ਫੋਨ ਬਰਾਮਦ ਕੀਤੇ।¢ਮੁੱਢਲੀ ਪੁੱਛਗਿੱਛ ਦੇ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ। ਏਡੀਸੀਪੀ ਰਾਜਵੀਰ ਸਿੰਘ ਦੇ ਮੁਤਾਬਕ ਮੁਲਜ਼ਮਾਂ ਨੇ ਦੋਵੇਂ ਮੋਟਰਸਾਈਕਲ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਜਾਣਕਾਰੀ ਦਿੰਦਿਆਂ ਏਡੀਸੀਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਹਿਲਾਂ ਕੋਈ ਵੀਐੱਫਆਈਆਰ ਦਰਜ ਨਹੀਂ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮਾਂ ਕੋਲੋਂ ਰਿਮਾਂਡ ਦੇ ਦੌਰਾਨ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਕਈ ਹੋਰ ਵੀ ਵਾਰਦਾਤਾਂ ਦੇ ਖ਼ੁਲਾਸੇ ਹੋ ਸਕਦੇ ਹਨ।