ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
Publish Date: Sun, 01 Mar 2026 06:45 PM (IST)
Updated Date: Sun, 01 Mar 2026 06:46 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਬੀਆਰਐਸ ਨਗਰ ਇਲਾਕੇ ਵਿਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਦੁੱਗਰੀ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਨੂੰ ਰੇਲਵੇ ਲਾਈਨ ਨੇੜੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਵਿਚ ਚੋਰੀਆਂ ਕਰਨ ਵਾਲੇ ਨੌਜਵਾਨ ਮੋਟਰਸਾਈਕਲ ’ਤੇ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਬੀਆਰਐਸ ਨਗਰ ਨੇੜੇ ਰੇਲਵੇ ਲਾਈਨ ਕੋਲ ਘੇਰਾਬੰਦੀ ਕਰ ਦਿੱਤੀ ਅਤੇ ਦੋਵਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰੀ ਵੇਲੇ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਸਨ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਅਜੈ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਅਤੇ ਕਮਲਜੀਤ ਸਿੰਘ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਚੋਰੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨਾਲ ਪੁੱਛਗਿੱਛ ਕਰ ਹੋਰ ਚੋਰੀਆਂ ਦੀਆਂ ਵਾਰਦਾਤਾਂ ਦਾ ਭੇਦ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਥਾਣਾ ਦੁੱਗਰੀ ਦੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।