ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫਤਾਰ
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਮੁਲਜਮ ਗ੍ਰਿਫਤਾਰ
Publish Date: Fri, 08 May 2026 06:18 PM (IST)
Updated Date: Fri, 08 May 2026 06:20 PM (IST)
ਕ੍ਰਾਈਮ ਰਿਪੋਰਟਰ ,ਪੰਜਾਬੀ ਜਾਗਰਣ ਲੁਧਿਆਣਾ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੱਸ ਸਟੈਂਡ ਦੇ ਵਾਸੀ ਸੁਨੀਲ ਕੁਮਾਰ ਅਤੇ ਨਿਰਮਲ ਸੁਨਾਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਾਜਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਨਿਰਮਲ ਸੁਨਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਦੇ ਕੋਲ ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਰੋਜ਼ਗਾਰਡਨ ਦੇ ਤਾਰਾਮੰਡਲ ਦੇ ਲਾਗੇ ਹੋਣ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਬਰਾਮਦ ਕੀਤਾ। ਇਸ ਮਾਮਲੇ ਵਿਚ ਪੁਲਿਸ ਨੇ ਇਹ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।