ਨਸ਼ਾ ਕਰ ਰਹੇ ਦੋ ਨੌਜਵਾਨ ਗ੍ਰਿਫ਼ਤਾਰ
ਨਸ਼ਾ ਕਰ ਰਹੇ ਦੋ ਨੌਜਵਾਨ ਗ੍ਰਿਫਤਾਰ
Publish Date: Tue, 27 Jan 2026 10:23 PM (IST)
Updated Date: Wed, 28 Jan 2026 04:14 AM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਵਿਰਾਨ ਥਾਵਾਂ ਤੇ ਬੈਠ ਕੇ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ਸਬੰਧੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਟੀਮ ਸੂਆ ਪੁਲੀ ਇਆਲੀ ਕਲਾਂ ਮੌਜੂਦ ਸੀ ਇਸੇ ਦੌਰਾਨ ਪੁਲਿਸ ਪਾਰਟੀ ਨੇ ਦੇਖਿਆ ਕਿ ਪਿੰਡ ਸੁਨੇਤ ਦਾ ਰਹਿਣ ਵਾਲਾ ਇਰਫਾਨ ਝਾੜੀਆਂ ਵਿੱਚ ਬੈਠ ਕੇ ਨਸ਼ਾ ਕਰ ਰਿਹਾ ਸੀ। ਇਸੇ ਤਰ੍ਹਾਂ ਥਾਣਾ ਲਾਢੋਵਾਲ ਦੀ ਪੁਲਿਸ ਨੇ ਪਿੰਡ ਖਹਿਰਾ ਵੇਟ ਦੇ ਲਾਗੇ ਪੈਂਦੇ ਬੁੱਢੇ ਦਰਿਆ ਦੇ ਕੋਲ ਬੈਠ ਕੇ ਨਸ਼ਾ ਕਰ ਰਹੇ ਪਿੰਡ ਰਜਾਪੁਰ ਦੇ ਵਾਸੀ ਕਰਨ ਸਿੰਘ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਲਾਈਟਰ, 10 ਰੁਪਏ ਦੇ ਨੋਟ ਅਤੇ ਪੰਨੀ ਬਰਾਮਦ ਕੀਤੀ ਹੈ। ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫਤਾਰ ਨਸ਼ੇ ਨਾਲ ਸੰਬੰਧਿਤ ਇੱਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਧੱਕਾ ਕਲੋਨੀ ਦੇ ਰਹਿਣ ਵਾਲੇ ਯਸ਼ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਚੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਾਂਚ ਅਧਿਕਾਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਜਦੋਂ ਉਹ ਸ਼ੇਰਪੁਰ ਦੇ ਕੋਲੋਂ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਅਧਾਰ ਤੇ ਯਸ਼ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੇ ਕਬਜ਼ੇ ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ ਹਨ। ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਥਾਣਾ ਡਿਵੀਜ਼ਨ ਨੰਬਰ 6, ਥਾਣਾ ਸਰਾਭਾ ਨਗਰ ਅਤੇ ਥਾਣਾ ਲਾਢੋਵਾਲ ਦੀ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ।