ਸੜਕ ਹਾਦਸੇ ’ਚ ਦੋ ਨੌਜਵਾਨ ਜ਼ਖ਼ਮੀ
ਸੜਕ ਹਾਦਸੇ ’ਚ ਦੋ ਨੌਜਵਾਨ ਜ਼ਖਮੀ
Publish Date: Mon, 02 Mar 2026 08:41 PM (IST)
Updated Date: Tue, 03 Mar 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਜੀਟੀ ਰੋਡ ਤੇ ਦਹੇੜੂ ਪੁਲ ਨੇੜੇ ਹੋਏ ਸੜਕ ਹਾਦਸੇ ’ਚ ਦੋ ਨੌਜਵਾਨ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਤੁਰੰਤ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ। ਥਾਣੇਦਾਰ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਐਮਡੀਟੀ ਡਿਵਾਈਸ ਤੋਂ ਸੂਚਨਾ ਮਿਲਣ ਤੇ ਉਨ੍ਹਾਂ ਦੀ ਟੀਮ ਤੁਰੰਤ ਮੌਕੇ ਤੇ ਪਹੁੰਚ ਗਈ। ਜਾਂਚ ਦੌਰਾਨ ਪਤਾ ਲੱਗਾ ਕਿ ਇੱਕ ਟਾਟਾ ਪਿਕਅੱਪ ਟਰੱਕ ਟਾਇਰ ਫੱਟਣ ਕਾਰਨ ਪੁਲ ਤੇ ਸੜਕ ਦੇ ਵਿਚਕਾਰ ਰੁਕ ਗਿਆ ਸੀ। ਉਸੇ ਸਮੇਂ ਇੱਕ ਟਰੱਕ ਨੇ ਪਿੱਛੇ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਅੱਗੇ ਖੜ੍ਹੇ ਵਾਹਨ ਨਾਲ ਟਕਰਾ ਗਈ।ਟੱਕਰ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਦੋ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਦੀ ਜਸਵਿੰਦਰ ਸਿੰਘ ਹੁਸ਼ਿਆਰਪੁਰ ਤੇ ਦਿਲਪ੍ਰੀਤ ਸਿੰਘ ਵਾਸੀ ਜਗਰਾਉਂ ਵਜੋਂ ਹੋਈ ਹੈ। ਸੜਕ ਸੁਰੱਖਿਆ ਟੀਮ ਵੱਲੋਂ ਦੋਵਾਂ ਨੂੰ ਮੌਕੇ ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ।ਬਾਅਦ ’ਚ ਉਨ੍ਹਾਂ ਹਾਲਤ ਸਥਿਰ ਦੱਸੀ ਗਈ। ਹਾਦਸੇ ਤੋਂ ਬਾਅਦ ਸੜਕ ਤੇ ਆਵਾਜਾਈ ’ਚ ਵਿਘਨ ਪਿਆ। ਪੁਲਿਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ। ਇੱਕ ਰਿਕਵਰੀ ਵੈਨ ਦੀ ਮਦਦ ਨਾਲ ਟੁੱਟੀ ਹੋਈ ਕਾਰ ਨੂੰ ਹਟਾ ਦਿੱਤਾ ਗਿਆ, ਜਦੋਂ ਕਿ ਹੋਰ ਵਾਹਨਾਂ ਨੂੰ ਪੁਲਿਸ ਚੌਂਕੀ ਕੋਟ ਭੇਜ ਦਿੱਤਾ ਗਿਆ।