ਵੈਲਡਿੰਗ ਦਾ ਕੰਮ ਕਰਦੇ 2 ਨੌਜਵਾਨਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ ਕਾਰ ਸਵਾਰ, 4 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਜਾਣਕਾਰੀ ਅਨੁਸਾਰ ਕਰਨ ਕੁਮਾਰ ਪੁੱਤਰ ਸੰਨੀ ਕੁਮਾਰ ਵਾਸੀ ਗਲੀ ਨੰਬਰ 7, ਮੁਹੱਲਾ ਬਾਬਾ ਜੀਵਨ ਸਿੰਘ ਨਗਰ, ਤਾਜਪੁਰ ਰੋਡ, ਲੁਧਿਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਮਾਮੇ ਦੇ ਲੜਕੇ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਨਾਲ ਪਿੰਡ ਭੱਟੀਆਂ ਨੇੜੇ ਇੱਕ ਟਰੀਟਮੈਂਟ ਪਲਾਂਟ ਵਿੱਚ ਵੈਲਡਿੰਗ ਦਾ ਕੰਮ ਕਰ ਰਿਹਾ ਸੀ।
Publish Date: Thu, 26 Nov 2026 11:52 AM (IST)
Updated Date: Thu, 26 Nov 2026 11:56 AM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸਲੇਮ ਟਾਬਰੀ ਦੇ ਇਲਾਕੇ ਵਿੱਚ ਪੈਂਦੇ ਪਿੰਡ ਭੱਟੀਆਂ ਨੇੜੇ ਟਰੀਟਮੈਂਟ ਪਲਾਂਟ 'ਤੇ ਵੈਲਡਿੰਗ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਜ਼ਬਰਦਸਤੀ ਚੁੱਕ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਕਰਨ ਕੁਮਾਰ ਪੁੱਤਰ ਸੰਨੀ ਕੁਮਾਰ ਵਾਸੀ ਗਲੀ ਨੰਬਰ 7, ਮੁਹੱਲਾ ਬਾਬਾ ਜੀਵਨ ਸਿੰਘ ਨਗਰ, ਤਾਜਪੁਰ ਰੋਡ, ਲੁਧਿਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਮਾਮੇ ਦੇ ਲੜਕੇ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਨਾਲ ਪਿੰਡ ਭੱਟੀਆਂ ਨੇੜੇ ਇੱਕ ਟਰੀਟਮੈਂਟ ਪਲਾਂਟ ਵਿੱਚ ਵੈਲਡਿੰਗ ਦਾ ਕੰਮ ਕਰ ਰਿਹਾ ਸੀ।
ਇਸੇ ਦੌਰਾਨ ਚਿੱਟੇ ਰੰਗ ਦੀ ਰੇਡ ਗੱਡੀ ਵਿੱਚ ਸਵਾਰ ਹੋ ਕੇ ਚਾਰ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ ਅਤੇ ਉਸ ਦੇ ਮਾਮੇ ਦੇ ਲੜਕੇ ਟਿੰਕੂ ਤੇ ਪ੍ਰਦੀਪ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਿਕਾਇਤਕਰਤਾ ਕਰਨ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।