- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਬਰਿਜ਼ ਮਾਡਰਨ ਸਕੂਲ ਚੋਮੋ ਵਿਖੇ ਦੋ ਰੋਜਾ ਅਥਲੈਟਿਕਸ ਮੀਟ ਸੰਪੰਨ

ਸੰਤੋਸ਼ ਕੁਮਾਰ ਸਿੰਗਲਾ, ਪੰਜਾਬੀ ਜਾਗਰਣ
ਮਲੌਦ : ਕੈਂਬ੍ਰਿਜ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਵਿਖੇ ਦੋ ਰੋਜ਼ਾ ਸਾਲਾਨਾ ਐਥਲੈਟਿਕਸ ਮੀਟ ਦਾ ਆਖਰੀ ਦਿਨ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੁਰਿੰਦਰ ਸਿੰਘ ਵਾਲੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਭੀਮ ਸੈਨ, ਅਧਿਆਪਕ, ਏਐੱਸ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵੀ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਜਿੱਤ-ਹਾਰ ਨੂੰ ਸਹਿਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਐਥਲੈਟਿਕਸ ਮੀਟ ਦੇ ਫਾਈਨਲ ਦਿਵਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਅਤੇ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦਾ ਖੇਡ ਮੈਦਾਨ ਵਿਦਿਆਰਥੀਆਂ ਦੇ ਜੋਸ਼, ਤਾੜੀਆਂ ਅਤੇ ਉਤਸ਼ਾਹ ਨਾਲ ਗੂੰਜ ਉੱਠਿਆ। ਵਿਸ਼ੇਸ਼ ਮਹਿਮਾਨਾਂ ਦੀ ਮੌਜੂਦਗੀ ਨੇ ਵਿਦਿਆਰਥੀਆਂ ਦੇ ਹੌਸਲੇ ਨੂੰ ਹੋਰ ਬੁਲੰਦ ਕੀਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਵਿਦਿਆਰਥੀਆਂ ਨੂੰ ਦਿੱਤੇ ਪ੍ਰੇਰਨਾਦਾਇਕ ਸੰਦੇਸ਼ ਲਈ ਧੰਨਵਾਦ ਕੀਤਾ ਗਿਆ। ਇਸ ਤਰ੍ਹਾਂ ਦੋ ਰੋਜ਼ਾ ਐਥਲੈਟਿਕਸ ਮੀਟ ਦਾ ਸਮਾਪਤੀ ਦਿਵਸ ਯਾਦਗਾਰੀ ਬਣ ਗਿਆ।