- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਰ ਵਿੱਚ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਕੈਂਪ ਅੱਜ ਤੋਂ ਸ਼ੁਰੂ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਡਾ. ਦਵਾਰਕਾਨਾਥ ਕੋਟਨਿਸ ਦੀ 116ਵੀਂ ਜਯੰਤੀ ਅਤੇ ਸਾਲ 1938 ਤੋਂ 1942 ਤੱਕ ਚੀਨ ਵਿੱਚ ਭਾਰਤੀ ਮੈਡੀਕਲ ਮਿਸ਼ਨ ਵੱਲੋਂ ਨਿਭਾਈਆਂ ਸੇਵਾਵਾਂ ਦੀ 88ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਦੇਸ਼ ਪੱਧਰੀ ਮੁਹਿੰਮ ਦੇ ਪਹਿਲੇ ਪੜਾਅ ਵਿੱਚ 10 ਅਤੇ 11 ਅਕਤੂਬਰ ਨੂੰ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਜਾਣਗੇ। ਕੈਂਪਾਂ ਨੂੰ ਸਫ਼ਲ ਬਣਾਉਣ ਲਈ ਡੀਐਨ ਕੋਟਨਿਸ ਐਕਿਊਪੰਕਚਰ ਹਸਪਤਾਲ ਸਲੇਮ ਟਾਬਰੀ ਲੁਧਿਆਣਾ ਦੇ ਜਨਰਲ ਸਕੱਤਰ ਇਕਬਾਲ ਸਿੰਘ ਗਿੱਲ, ਸਰਬੱਤ ਦਾ ਭਲਾ ਚੈਰੀਟੇਬਲ ਸੋਸਾਇਟੀ ਲੁਧਿਆਣਾ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ, ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਡਾ. ਰਘਬੀਰ ਸਿੰਘ ਨੇ ਦੱਸਿਆ ਕਿ ਡਾਕਟਰੀ ਕੈਂਪਾਂ ਨੂੰ ਸਫਲ ਬਣਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 10 ਅਕਤੂਬਰ ਤੋਂ ਲੁਧਿਆਣਾ, ਹਿਮਾਚਲ ਪ੍ਰਦੇਸ਼, ਬਿਹਾਰ, ਭੋਪਾਲ ਤੇ ਸ੍ਰੀਨਗਰ ’ਚ ਕੈਂਪਾਂ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ 11 ਅਕਤੂਬਰ ਤੋਂ 4 ਨਵੰਬਰ ਤੱਕ ਦੇਸ਼ ਦੇ ਹੋਰ 22 ਰਾਜਾਂ ਅਤੇ ਥਾਵਾਂ ’ਤੇ ਵੀ ਇਸ ਮੁਹਿੰਮ ਤਹਿਤ ਕੈਂਪ ਲਗਾਏ ਜਾਣਗੇ। 6 ਨਵੰਬਰ ਨੂੰ ਲੁਧਿਆਣਾ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਭਾਰਤ ਸਥਿਤ ਚੀਨ ਦੇ ਦੂਤਾਵਾਸ ਦੇ ਸੀਨੀਅਰ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।