ਦੋ ਦਿਨਾਂ ਮੁਫ਼ਤ ਐਕਿਊਪੰਕਚਰ ਕੈਂਪ ਸਮਾਪਤ
ਦੋ ਦਿਨਾਂ ਮੁਫ਼ਤ ਐਕਿਊਪੰਕਚਰ ਕੈਂਪ ਸਮਾਪਤ
Publish Date: Tue, 03 Mar 2026 07:16 PM (IST)
Updated Date: Wed, 04 Mar 2026 04:12 AM (IST)

ਫੋਟੋ ਨੰਬਰ- 27 ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਡਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ. ਕੋਟਿਨਿਸ ਐਕਿਊਪੰਕਚਰ ਚੈਰੀਟੇਬਲ ਹਸਪਤਾਲ, ਸਲੇਮ ਟਾਬਰੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ 2 ਤੇ 3 ਮਾਰਚ ਨੂੰ ਲਗਾਇਆ ਗਿਆ ਦੋ ਦਿਨਾਂ ਦਾ ਮੁਫ਼ਤ ਐਕਿਊਪੰਕਚਰ ਕੈਂਪ ਸਮਾਪਤ ਹੋ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਅਤੇ ਇਸ ਦੌਰਾਨ ਲਗਭਗ 250 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਕੈਂਪ ਦੌਰਾਨ ਬਿਨ੍ਹਾਂ ਦਵਾਈ, ਬਿਨ੍ਹਾਂ ਸਰਜਰੀ ਅਤੇ ਬਿਨ੍ਹਾਂ ਦਰਦ ਵਾਲੀ ਪ੍ਰਮਾਣਿਤ ਐਕਿਊਪੰਕਚਰ ਇਲਾਜ ਰਾਹੀਂ ਕਮਰ ਦਰਦ, ਸਰਵਾਈਕਲ, ਸਪਾਂਡਿਲਾਈਟਿਸ, ਡਿਸਕ ਪ੍ਰੋਲੈਪਸ, ਜੋੜਾਂ ਅਤੇ ਗੋਡਿਆਂ ਦਾ ਦਰਦ, ਨਸਾਂ ਦੀ ਕਮਜ਼ੋਰੀ, ਨਿਊਰੋਪੈਥੀ, ਮਾਈਗ੍ਰੇਨ, ਅਨਿੰਦਰਾ, ਮਾਨਸਿਕ ਤਣਾਅ, ਲਕਵਾ, ਅਧਰੰਗ, ਪੁਰਾਣਾ ਜੁਕਾਮ, ਐਲਰਜੀ, ਸ਼ੂਗਰ ਨਾਲ ਸੰਬੰਧਿਤ ਸਮੱਸਿਆਵਾਂ, ਅੱਖਾਂ ਦੀ ਕਮਜ਼ੋਰੀ, ਸਪੋਰਟਸ ਇੰਜਰੀ ਅਤੇ ਨਸ਼ਾ ਮੁਕਤੀ ਸੰਬੰਧੀ ਬਿਮਾਰੀਆਂ ਲਈ ਇਲਾਜ ਅਤੇ ਮੁਫ਼ਤ ਸਲਾਹ ਪ੍ਰਦਾਨ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਮਾਰਗਦਰਸ਼ਨ ਦਿੱਤਾ ਗਿਆ। ਇਹ ਕੈਂਪ ਇਕਬਾਲ ਸਿੰਘ ਗਿੱਲ (ਆਈਪੀਐਸ), ਜਨਰਲ ਸਕੱਤਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਤੇ ਜਸਵੰਤ ਸਿੰਘ ਚੇਅਰਮੈਨ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੋਸਾਇਟੀ, ਜਥੇਦਾਰ ਜਗਰੂਪ ਸਿੰਘ ਗੁੱਜਰਵਾਲ, ਤਰਲੋਚਨ ਸਿੰਘ ਵਿਰਕ (ਯੂਐਸਏ.) ਅਤੇ ਜਸਵੰਤ ਸਿੰਘ ਛਾਪਾ, ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਵਿਸ਼ੇਸ਼ ਹਾਜ਼ਰੀ ਰਹੀ। ਡਾ. ਬਲਜਿੰਦਰ ਸਿੰਘ ਢਿੱਲੋਂ, ਡਾ. ਰਘਵੀਰ ਸਿੰਘ, ਗਗਨ ਭਾਟੀਆ, ਪ੍ਰਵੇਸ਼, ਮਨਪ੍ਰੀਤ ਸਿੰਘ, ਰਵਪ੍ਰੀਤ ਕੌਰ ਅਤੇ ਅਲੀਸ਼ਾ ਆਦਿ ਨੇ ਵੀ ਆਪਣੀਆਂ ਵਿਸ਼ੇਸ਼ ਸੇਵਾਵਾਂ ਦੇ ਕੇ ਕੈਂਪ ਨੂੰ ਸਫਲ ਬਣਾਇਆ।